ਸਿਆਸਤਖਬਰਾਂਦੁਨੀਆ

ਬ੍ਰਿਟੇਨ ਦੇਵੇਗਾ ‘ਗ੍ਰੀਨ ਕਲਾਈਮੇਟ ਫੰਡ’ ਲਈ ਦੋ ਅਰਬ ਡਾਲਰ

ਨਵੀਂ ਦਿੱਲੀ-ਜੀ-20 ਨੇਤਾਵਾਂ ਨੂੰ ਸੰਬੋਧਿਤ ਕਰਦੇ ਹੋਏ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕਿ ਉਹ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਵਿਸ਼ਵ ਦੀ ਮਦਦ ਲਈ ਆਪਣੀ ਹੁਣ ਤੱਕ ਦੀ ਸਭ ਤੋਂ ਵੱਡੀ ਸਿੰਗਲ ਫੰਡਿੰਗ ਵਚਨਬੱਧਤਾ ਤਹਿਤ ਗ੍ਰੀਨ ਕਲਾਈਮੇਟ ਫੰਡ ਨੂੰ 2 ਬਿਲੀਅਨ ਡਾਲਰ ਮੁਹੱਈਆ ਕਰਵਾਏਗਾ। ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨ ਨੇ ਕਿਹਾ ਕਿ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਵਿਸ਼ਵ ਦੇ ਕਮਜ਼ੋਰ ਲੋਕਾਂ ਨੂੰ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਘਟਾਉਣ ਅਤੇ ਅਨੁਕੂਲ ਬਣਾਉਣ ਵਿੱਚ ਮਦਦ ਕਰਨ ਲਈ ਵਿੱਤੀ ਯੋਗਦਾਨ ਦਾ ਐਲਾਨ ਕੀਤਾ ਹੈ।
ਸੁਨਕ ਨੇ ਕਿਹਾ: “ਯੂਕੇ ਕਾਰਬਨ ਨਿਕਾਸ ਦੀ ਮਾਤਰਾ ਨੂੰ ਘੱਟ ਕਰਨ ਵਾਲੇ ਚੈਨਲ ਆਪਣਾ ਕੇ ਅਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨਾਲ ਨਜਿੱਠਣ ਵਿੱਚ ਸੰਸਾਰ ਦੇ ਸਭ ਤੋਂ ਕਮਜ਼ੋਰ ਲੋਕਾਂ ਦੀ ਮਦਦ ਕਰਕੇ ਆਪਣੀਆਂ ਜਲਵਾਯੂ ਪ੍ਰਤੀਬੱਧਤਾਵਾਂ ਨੂੰ ਪੂਰਾ ਕਰਨ ਦੀ ਦਿਸ਼ਾ ਵੱਲ ਵਧ ਰਿਹਾ ਹੈ ਅਤੇ ਉਨ੍ਹਾਂ ਨੂੰ ਪੂਰਾ ਕਰ ਰਿਹਾ ਹੈ। ਸੁਨਕ ਨੇ ਕਿਹਾ, “ਦੁਨੀਆ ਜੀ-20 ਦੇਸ਼ਾਂ ਤੋਂ ਇਸ ਤਰ੍ਹਾਂ ਦੀ ਲੀਡਰਸ਼ਿਪ ਦੀ ਉਮੀਦ ਕਰਦੀ ਹੈ।”

Comment here