ਲੁਧਿਆਣਾ-ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ ਤੋਂ ਬੁੜੈਲ ਜੇਲ ਭੇਜਣ ਨੂੰ ਲੈ ਕੇ ਲਗਾਤਾਰ ਮੀਡੀਆ ਵਿਚ ਖਬਰਾਂ ਚੱਲ ਰਹੀਆਂ ਨੇ ਜਿਸ ਨੂੰ ਲੈ ਕੇ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਨੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਤੇ ਸੋਹਾਣਾ ਦੇ ਵਿਚ ਹਵਾਰਾ ਤੇ ਦੋ ਕੇਸ ਚੱਲ ਰਹੇ ਨੇ ਉਹਨਾਂ ਨੂੰ ਲੈ ਕੇ ਹੀ ਬੁੜੈਲ ਜੇਲ੍ਹ ਸ਼ਿਫਟ ਕਰਨ ਦੀ ਗੱਲ ਆਖੀ ਸੀ ਜਾ ਰਹੀਆਂ ਸਨ ਪਰ ਪੰਜਾਬ ਸਰਕਾਰ ਨੇ ਸੁਰੱਖਿਆ ਪੂਰੀ ਨਾ ਹੋਣ ਦਾ ਹਵਾਲਾ ਦੇ ਕੇ ਉਸ ਨੂੰ ਸ਼ਿਫਟ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਮੌਕੇ ਗੁਰਚਰਨ ਸਿੰਘ ਨੇ ਕਿਹਾ ਕਿ ਇਹ ਸ਼ਰੇਆਮ ਧੱਕਾ ਹੈ ਉਨ੍ਹਾਂ ਕਿਹਾ ਕਿ ਦਿੱਲੀ ਦੇ ਵਿਚ ਸਾਲ 2015 ਅੰਦਰ ਹੀ ਜਗਤਾਰ ਸਿੰਘ ਹਵਾਰਾ ਤੇ ਦੋ ਕੇਸ ਖਤਮ ਹੋ ਚੁੱਕੇ ਨੇ ਪਰ ਇਸ ਦੇ ਬਾਵਜੂਦ ਗ਼ੈਰ ਕਾਨੂੰਨੀ ਢੰਗ ਨਾਲ ਉਨ੍ਹਾਂ ਨੂੰ ਦਿੱਲੀ ਤਿਹਾੜ ਜੇਲ ਚ ਰੱਖਿਆ ਗਿਆ ਹੈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇੱਕ ਪੱਕਾ ਇਨਸਾਫ ਮੋਰਚਾ 7 ਜਨਵਰੀ 2023 ਤੋਂ ਸ਼ੁਰੂ ਕਰਨ ਜਾ ਰਹੇ ਹਾਂ ਜਿਸ ਨੂੰ ਲੈ ਕੇ ਸਿੱਖ ਸੰਗਤ ਦੇ ਵਿੱਚ ਕਾਫੀ ਹੁੰਗਾਰਾ ਹੈ ਉਨ੍ਹਾਂ ਕਿਹਾ ਕਿ 19 ਦਸੰਬਰ ਨੂੰ ਪੰਜਾਬ ਦਿੱਲੀ ਅਤੇ ਹਰਿਆਣਾ ਦੇ ਸਿੱਖ ਆਗੂਆਂ ਅਤੇ ਹੋਰ ਜਥੇਬੰਦੀਆਂ ਵੱਲੋਂ ਇਕ ਸਾਂਝੀ ਮੀਟਿੰਗ ਗੁਰਦੁਆਰਾ ਰੇਰੂ ਸਾਹਿਬ ਸਾਨੇਵਾਲ ਲੁਧਿਆਣਾ ਵਿਚ ਹੋਵੇਗੀ ਜਿਸ ਤੋਂ ਬਾਅਦ ਚੰਡੀਗੜ੍ਹ ਵਿਖੇ ਪੱਕਾ ਇਨਸਾਫ ਮੋਰਚਾ ਲਗਾਇਆ ਜਾਵੇਗਾ ਉਥੇ ਦੂਜੇ ਪਾਸੇ ਰਵਨੀਤ ਬਿੱਟੂ ਵੱਲੋਂ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੁੱਕੇ ਜਾ ਰਹੇ ਸਵਾਲਾਂ ਨੂੰ ਲੈਕੇ ਗੁਰਚਰਨ ਸਿੰਘ ਹਵਾਰਾ ਨੇ ਕਿਹਾ ਕਿ ਉਨ੍ਹਾਂ ਦੇ ਦਾਦੇ ਦਾ ਸਮਾਂ ਹੁਣ ਲੰਘ ਚੁੱਕਾ ਹੈ ਉਨ੍ਹਾਂ ਕਿਹਾ ਕਿ ਉਹਨਾਂ ਦਿਨਾਂ ਦੇ ਵਿਚਕਾਰ ਸਿੱਖ ਨੌਜਵਾਨਾਂ ਨਾਲ ਕਿੰਨਾ ਧੱਕਾ ਹੋਇਆ ਹੈ ਇਸ ਬਾਰੇ ਵੀ ਰਵਨੀਤ ਬਿੱਟੂ ਨੂੰ ਪਤਾ ਹੋਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਉਹ ਆਪਣੀ ਸਰਾਫ਼ਤ ਸਿਆਸਤ ਚਮਕਾਉਣ ਲਈ ਇਹ ਸਭ ਕਰ ਰਿਹਾ ਹੈ।
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੰਡੀਗੜ੍ਹ ‘ਚ ਲਗਾਇਆ ਜਾਵੇਗਾ ਪੱਕਾ ਮੋਰਚਾ

Comment here