ਸਿਆਸਤਖਬਰਾਂਚਲੰਤ ਮਾਮਲੇ

ਬੰਦੀ ਸਿੱਖਾਂ ਦੀ ਰਿਹਾਈ ਲਈ ਕੇਂਦਰੀ ਮੰਤਰੀ ਨਾਲ ਮੁਲਾਕਾਤ

ਫਗਵਾੜਾ- ਪੰਜਾਬ ਚੋਣਾਂ ਵਿਚ ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ ਚਰਚਾ ਚ ਹੈ, ਤੇ ਨਾਲ ਹੀ ਇਹ ਵੀ ਚਰਚਾ ਹੈ ਕਿ ਕੇਂਦਰ ਸਰਕਾਰ ਇਸ ਵੱਡੇ ਸਿੱਖ ਮਸਲੇ ਤੇ ਕੋਈ ਅਹਿਮ ਐਲਾਨ ਕਰ ਸਕਦੀ ਹੈ। ਅੱਜ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਲੈ ਕੇ ਫਗਵਾੜਾ ਤੋਂ ਭਾਜਪਾ ਉਮੀਦਵਾਰ ਵਿਜੇ ਸਾਂਪਲਾ ਰਾਹੀਂ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਸਿੱਖ ਜੱਥੇਬੰਦੀਆਂ ਦਾ ਵਫ਼ਦ ਮਿਲਿਆ। ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਇਸ ਉਤੇ ਗੱਲਬਾਤ ਕੀਤੀ ਹੈ ਅਤੇ ਸਿੱਖ ਜੱਥੇਬੰਦਆਂ ਦੀ ਮੰਗ ਨੂੰ ਜਲਦੀ ਪੂਰਾ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਚਰਚਾ ਸੀ ਕਿ ਕੇਂਦਰ ਸਰਕਾਰ ਸਿੱਖਾਂ ਦੇ ਇਸ ਮਸਲੇ ਬਾਰੇ ਕੁਝ ਵੱਡਾ ਫੈਸਲਾ ਕਰ ਸਕਦੀ ਹੈ। ਅੱਜ ਪੰਜਾਬ ਚੋਣਾਂ ਦੇ ਵਕਤ ਇਹ ਹੋਰ ਵੀ ਮਹਤਵਪੂਰਨ ਹੋ ਜਾਂਦਾ ਹੈ।

Comment here