ਅਪਰਾਧਸਿਆਸਤਖਬਰਾਂ

ਬੱਕਰੀ ਚੋਰ ਦਾ ਦੋਸ਼ ਲਗਾਕੇ 3 ਸਿੱਖ ਬੱਚਿਆਂ ਦੀ ਕੀਤੀ ਕੁੱਟਮਾਰ, 1 ਦੀ ਮੌਤ

ਮੁੰਬਈ-ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਬੀਤੇ ਦਿਨੀਂ ਭੀੜ ਨੇ ਸਿੱਖ ਭਾਈਚਾਰੇ ਦੇ 3 ਬੱਚਿਆਂ ਨੂੰ ਬੱਕਰੀ ਚੋਰ ਸਮਝ ਕੇ ਬੁਰੀ ਤਰ੍ਹਾਂ ਕੁੱਟਿਆ। ਇਨ੍ਹਾਂ ਵਿਚੋਂ ਇਕ 14 ਸਾਲਾ ਬੱਚੇ ਕ੍ਰਿਪਾਲ ਸਿੰਘ ਦੀ ਮੌਤ ਹੋ ਗਈ, ਜਦਕਿ ਪੁਲਸ ਨੇ ਅਵਤਾਰ ਸਿੰਘ ਤੇ ਅਰੁਣ ਸਿੰਘ ਨੂੰ ਬਚਾ ਕੇ ਹਸਪਤਾਲ ਵਿਚ ਦਾਖਲ ਕਰਵਾਇਆ। ਮਾਮਲੇ ਵਿਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਇਸ ਮਾਮਲੇ ਵਿੱਚ ਕੁਲ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁੱਖ ਦੋਸ਼ੀ ਗ੍ਰਾਮ ਪੰਚਾਇਤ ਦੇ ਸਾਬਕਾ ਸਰਪੰਚ ਅਕਰਮ ਪਟੇਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵੱਲੋਂ 3 ਨੌਜਵਾਨ ਸਿੱਖਾਂ ਦੀ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਪੁਲਸ ਇਸ ਘਟਨਾ ਦੇ ਸਾਰੇ ਦੋਸ਼ੀਆਂ ਦੀ ਪਛਾਣ ਕਰੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੇ ਮਿਸਾਲੀ ਸਜ਼ਾ ਯਕੀਨੀ ਬਣਾਵੇ।

Comment here