ਅਪਰਾਧਸਿਆਸਤਖਬਰਾਂ

ਬੱਚੀ ਨਾਲ ਜਬਰ ਜਨਾਹ ਮਾਮਲੇ ‘ਚ ਸਕੂਲ-ਕਾਲਜ ਬੰਦ ਰੱਖਣ ਦਾ ਐਲਾਨ

ਗੁਰਦਾਸਪੁਰ : ਬੀਤੇ ਕੁਝ ਦਿਨ ਪਹਿਲਾਂ ਗੁਰਦਾਸਪੁਰ ਸ਼ਹਿਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਚਾਰ ਸਾਲ ਦੀ ਬੱਚੀ ਨਾਲ ਹੋਏ ਜਬਰ ਜਨਾਹ ਮਾਮਲਾ ਵੱਧਦਾ ਜਾ ਰਿਹਾ ਹੈ। ਪ੍ਰਾਈਵੇਟ ਸਕੂਲ ਕਾਲਜ ਐਸੋਸੀਏਸ਼ਨ ਨੇ ਮੀਟਿੰਗ ਕਰ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਰੋਸ ਵਜੋਂ ਸੋਮਵਾਰ ਨੂੰ ਪੂਰੇ ਸ਼ਹਿਰ ਵਿੱਚ ਸਾਰੇ ਸਕੂਲ ਤੇ ਕਾਲਜ ਬੰਦ ਰੱਖਣ ਦਾ ਐਲਾਨ ਕੀਤਾ ਹੈ। ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਨੇ ਕਿਹਾ ਕਿ ਉਹ ਜ਼ਰੂਰਤ ਪੈਣ ’ਤੇ ਇਸ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਮਿਲਣਗੇ। ਉਨ੍ਹਾਂ ਅੱਗੇ ਕਿਹਾ ਕਿ ਜ਼ਰੂਰਤ ਪੈਣ ਤੇ ਸੂਬੇ ਭਰ ਦੇ ਸਕੂਲ-ਕਾਲਜ ਬੰਦ ਰੱਖੇ ਜਾਣਗੇ। ਇਸ ਮੀਟਿੰਗ ‘ਚ ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਵਿਦਿਅਕ ਅਦਾਰਿਆਂ ਦੇ ਪ੍ਰਬੰਧਕਾਂ ਨੇ ਸ਼ਮੂਲੀਅਤ ਕੀਤੀ।

Comment here