ਸਿਆਸਤਖਬਰਾਂਚਲੰਤ ਮਾਮਲੇ

ਭਗਵੰਤ ਮਾਨ ਕੇਜਰੀਵਾਲ ਦਾ ਰਿਮੋਟ ਨਾ ਬਣਨ : ਰਾਹੁਲ ਗਾਂਧੀ

ਜਲੰਧਰ-ਕਾਂਗਰਸ ਦੇ ਵੱਲੋਂ ਭਾਰਤ ਜੋੜੋ ਯਤਾਰਾ ਸ਼ੁਰੂ ਕੀਤੀ ਗਈ ਹੈ ਜੋ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚੋਂ ਹੁੰਦੇ ਹੋਏ ਪੰਜਾਬ ਵਿੱਚ ਦਾਖਲ ਹੋ ਚੁੱਕੀ ਹੈ ।ਪੰਜਾਬ ਦੇ ਵਿੱਚ ਭਾਰਤ ਜੋੜੋ ਯਾਤਰਾ ਦੇ 5ਵੇਂ ਦਿਨ ਹੁਸ਼ਿਆਰਪੁਰ ਵਿਖੇ ਪਹੁੰਚੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪਹਿਲੀ ਵਾਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਵਿੱਚ ਬੈਠੇ ਅਰਵਿੰਦ ਕੇਜਰੀਵਾਲ ਦਾ ਰਿਮੋਟ ਕੰਟਰੋਲ ਨਹੀਂ ਬਣਨਾ ਚਾਹੀਦਾ ਉਨ੍ਹਾਂ ਨੂੰ ਖੁਦ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਸੰਭਾਲਣੀ ਚਾਹੀਦੀ ਹੈ।
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਆਪਣੇ ਸੰਬੋਧਨ ਦੇ ਆਖਰ ਦੇ ਵਿੱਚ ਇਹ ਕਿਹਾ ਕਿ ਭਾਰਤ ਦੇ ਹਰ ਸੂਬੇ ਦਾ ਆਪਣਾ ਇਤਿਹਾਸ ਹੈ। ਹਰ ਇਲਾਕੇ ਦੀ ਆਪਣੀ ਭਾਸ਼ਾ, ਇਤਿਹਾਸ ਅਤੇ ਜੀਵਨ ਢੰਗ ਵੱਖਰਾ ਹੈ। ਇਸ ਲਈ ਪੰਜਾਬ ਨੂੰ ਪੰਜਾਬ ਤੋਂ ਹੀ ਚਲਾਇਆ ਜਾਵੇ। ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਨੂੰ ਦਿੱਲੀ ਤੋਂ ਨਹੀਂ ਚਲਾਉਣਾ ਚਾਹੀਦਾ।
ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿਣਾ ਚਾਹੁੰਦਾ ਹਾਂ… ਮੈਂ ਭਗਵੰਤ ਮਾਨ ਨੂੰ ਕਹਿਣਾ ਚਾਹੁੰਦਾ ਹਾਂ… ਤੁਸੀਂ ਪੰਜਾਬ ਦੇ ਮੁੱਖ ਮੰਤਰੀ ਹੋ… ਪੰਜਾਬ ਨੂੰ ਪੰਜਾਬ ਤੋਂ ਚਲਾਉਣਾ ਚਾਹੀਦਾ ਹੈ… ਦਿੱਲੀ ਨੂੰ ਕੇਜਰੀਵਾਲ ਦੇ ਦਬਾਅ ਵਿੱਚ ਨਹੀਂ ਆਉਣਾ ਚਾਹੀਦਾ। ਇਹ ਪੰਜਾਬ ਦੇ ਮਾਣ ਦੀ ਗੱਲ ਹੈ।ਇਸ ਲਈ ਤੁਹਾਨੂੰ ਆਪਣੇ ਕਿਸਾਨਾਂ-ਮਜ਼ਦੂਰਾਂ ਦੀ ਗੱਲ ਸੁਣ ਕੇ ਕੰਮ ਕਰਨਾ ਚਾਹੀਦਾ ਹੈ। ਕੋਈ ਵੀ ਰਿਮੋਟ ਕੰਟਰੋਲ ਨਹੀਂ ਬਣਨਾ ਚਾਹੀਦਾ। ਪੰਜਾਬ ਕਾਂਗਰਸ ਦੀ ਸਰਕਾਰ ਵੇਲੇ ਇੱਥੋਂ ਚੱਲਦਾ ਸੀ।
ਤੁਹਾਨੂੰ ਦੱਸ ਦਈਏ ਕਿ ਜਲੰਧਰ ਫੇਰੀ ਦੌਰਾਨ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਕੀਤਾ ਗਿਆ ਇਹ ਪਹਿਲਾ ਸੰਬੋਧਨ ਸੀ। ਆਪਣੇ ਸੰਬੋਧਨ ਵਿੱਚ ਰਾਹੁਲ ਗਾਂਧੀ ਨੇ ਕਿਹਾ- 4-5 ਦਿਨਾਂ ਬਾਅਦ ਥਕਾਵਟ ਪੂਰੀ ਤਰ੍ਹਾਂ ਦੂਰ ਹੋ ਗਈ, ਮੀਂਹ, ਤੂਫਾਨ, ਪਸੀਨਾ… ਪਰ ਥੱਕੋ ਨਾ, ਤੁਹਾਡਾ ਪਿਆਰ ਮੈਨੂੰ ਅੱਗੇ ਵਧਾ ਰਿਹਾ ਹੈ। ਮੈਂ ਸਵੇਰੇ ਤਾਜ਼ਾ ਉੱਠਦਾ ਹਾਂ ਅਤੇ ਰਾਤ ਨੂੰ ਵੀ ਤਾਜ਼ਾ ਸੌਂਦਾ ਹਾਂ।
ਗੌਰਤਲਬ ਹੈ ਕਿ ਭਲਕੇ ਕਾਂਗਰਸ ਦੀ ਇਹ ਭਾਰਤ ਜੋੜੋ ਯਾਤਰਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਵਿੱਚ ਹੀ ਰਹੇਗੀ। ਬੁੱਧਵਾਰ ਨੂੰ ਇਹ ਯਾਤਰਾ ਮੁਕੇਰੀਆਂ ਤੋਂ ਹਿਮਾਚਲ ਲਈ ਰਵਾਨਾ ਹੋ ਜਾਵੇਗੀ। ਜਿੱਥੇ ਇਹ ਯਾਤਰਾ ਇੱਕ ਦਿਨ ਰੁਕੇਗੀ। ਇਹ ਯਾਤਰਾ ਅਗਲੇ ਦਿਨ ਵੀਰਵਾਰ ਨੂੰ ਪਠਾਨਕੋਟ ਵਿਖੇ ਪਹੁੰਚੇਗੀ। ਜਿੱਥੇ ਰੈਲੀ ਕਾਂਗਰਸ ਦੀ ਹੋਵੇਗੀ ਅਤੇ ਰਾਹੁਲ ਗਾਂਧੀ ਵੱਲੋਂ ਇਸ ਰੈਲੀ ਨੂੰ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਤੋਂ ਬਾਅਦ ਇਹ ਯਾਤਰਾ 6 ਕਿਲੋਮੀਟਰ ਦੀ ਦੂਰੀ ਤੈਅ ਕਰ ਕੇ ਜੰਮੂ-ਕਸ਼ਮੀਰ ‘ਚ ਪਹੁੰਚ ਜਾਵੇਗੀ।

Comment here