ਅਪਰਾਧਸਿਆਸਤਖਬਰਾਂ

ਭਗਵੰਤ ਮਾਨ ਕੈਪਟਨ ਤੇ ਚੰਨੀ ਖਿਲਾਫ ਕਾਰਵਾਈ ਕਿਉਂ ਨਹੀਂ ਕਰ ਰਹੇ : ਹਰਸਿਮਰਤ ਬਾਦਲ

ਚੰਡੀਗੜ੍ਹ-ਪੰਜਾਬ ਦੀ ਸਾਬਕਾ ਕਾਂਗਰਸ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਕਾਂਗਰਸ ਸਰਕਾਰ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੂਠੀ ਸਹੁੰ ਖਾ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਸੀ , ਕਿ ਉਹ ਪੰਜਾਬ ਤੋਂ ਨਸ਼ੇ ਖਤਮ ਕਰਨਗੇ , ਨਸ਼ੇ ਖਤਮ ਤਾਂ ਕੀ ਕਰਨੇ ਸਗੋਂ ਕਈ ਗੁਣਾ ਹੋਰ ਵਧ ਗਏ ਹਨ । ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਇਲਜ਼ਾਮ ਲਗਾਇਆ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਸਿਰ ਕਈ ਕਰੋੜਾਂ ਰੁਪਏ ਦਾ ਕਰਜ਼ਾ ਚੜ੍ਹਾਇਆ ਹੈ ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਜਨਤਾ ਦੇ ਪੈਸੇ ਦੀ ਦੁਰਵਰਤੋਂ ਕੀਤੀ ਹੈ । ਕਿਉਂਕਿ ਹੁਣ ਜੋ ਖੁਲਾਸੇ ਹੋ ਰਹੇ ਹਨ ਕਿ ਉਨ੍ਹਾਂ ਦਾ ਜੂਸ ਦਾ ਗਿਲਾਸ ਅਤੇ 5 ਤਾਰਾ ਹੋਟਲ ਤੋਂ ਆਉਣ ਵਾਲੀ ਖਾਣੇ ਦੀ ਥਾਲੀ ਦੀ ਕੀਮਤ ਕਿੰਨੀ ਜ਼ਿਆਦਾ ਸੀ ।
ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਵੱਡੇ ਸਵਾਲ ਚੁੱਕੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਨਿੱਜੀ ਜੀਵਨ ਵਿੱਚ ਵਿਅਸਤ ਹਨ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਫਿਕਰ ਨਹੀਂ ਹੈ । ਹੁਣ ਮੁੱਖ ਮੰਤਰੀ ਸਾਬ੍ਹ ਨਵੇਂ ਸਾਲ ਦੀਆਂ ਛੁੱਟੀਆਂ ਬਿਤਾ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੇ।

Comment here