ਸਿਆਸਤਖਬਰਾਂਚਲੰਤ ਮਾਮਲੇ

ਭਗਵੰਤ ਮਾਨ ਦੇ ਕਾਫਲੇ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ

ਰਾਜਪੁਰਾ : ਬੀਤੇ ਦਿਨ ਰਾਜਪੁਰਾ ਫੇਰੀ ਮੌਕੇ ਕਾਲੀਆਂ ਝੰਡੀਆਂ ਦਿਖਾ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਥੋਂ ਦੇ ਟਾਹਲੀ ਵਾਲਾ ਚੌਕ ਵਿਚਕਾਰ ਅੱਜ ਅਕਾਲ ਯੂਥ ਦੇ ਪ੍ਰਮੁੱਖ ਆਗੂਆਂ ਬਾਪੂ ਗੁਰਚਰਨ ਸਿੰਘ ਤੇ ਜਸਵਿੰਦਰ ਸਿੰਘ ਰਾਜਪੁਰਾ ਦੀ ਅਗਵਾਈ ਵਿੱਚ ਕਾਰਕੁੰਨਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਬੰਦੀ ਸਿੰਘਾਂ ਦੇ ਹੱਕ ਵਿੱਚ ਨਾਅਰਾ ਜਿਸ ਤੇ ਇਸ ਦੌਰਾਨ ਭਗਵੰਤ ਮਾਨ ਨੂੰ ਬਿਨਾਂ ਜਨ ਸੰਬੋਧਨ ਕੀਤੇ ਹੀ ਆਪਣੀ ਗੱਡੀਆਂ ਭਜਾ ਕੇ ਲੰਘਣ ਲਈ ਮਜਬੂਰ ਕਰ ਦਿੱਤਾ। ਅਕਾਲ ਯੂਥ ਦੇ ਪ੍ਰਮੁੱਖ ਆਗੂ ਬਾਪੂ ਗੁਰਚਰਨ ਸਿੰਘ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਕਿ ਕੇਜਰੀਵਾਲ ਸਰਕਾਰ ਨਜ਼ਰਬੰਦ ਤਿਹਾੜ੍ਹ ਜੇਲ੍ਹ, ਜਥੇਦਾਰ ਸ੍ਰੀ ਅਕਾਲ ਤਖਤ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੀ ਜੇਲ੍ਹ ‘ਚ ਤਬਦੀਲ ਨਹੀ ਕਰ ਰਹੀ। ਜੇਕਰ ਕੇਜਰੀਵਾਲ ਸਰਕਾਰ ਉਹਨਾ੍ਂ ਨੂੰ ਪੰਜਾਬ ਚ ਤਬਦੀਲ ਕਰ ਦੇਵੇ ਤਾਂ ਉਨ੍ਹਾਂ ਦੀ ਰਿਹਾਈ ਸੰਭਵ ਹੋ ਸਕਦੀ ਹੈ, ਇਸ ਤਰ੍ਹਾਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਇਨ੍ਹਾਂ ਕਰਕੇ ਹੀ ਕੇਂਦਰ ਸਰਕਾਰ ਵੱਲੋਂ ਰਿਹਾਈ ਹੋਣ ਦੇ ਬਾਵਜੂਦ ਜੇਲ੍ਹ `ਚ ਹੀ ਰਹਿਣਾ ਪੈ ਰਿਹਾ ਹੈ। ਭਾਰਤ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਤੇ 11 ਅਕਤੂਬਰ 2019 ਨੂੰ ਇੱਕ ਨੋਟੀਫਿਕੇਸ਼ਨ ਮੁਤਾਬਿਕ 8 ਸਿੱਖ ਕੈਦੀਆਂ ਨੂੰ ਵਿਸ਼ੇਸ਼ ਮਾਫੀ ਦੇਣ ਦਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦਾ ਨਾਂ ਵੀ ਸ਼ਾਮਿਲ ਸੀ।

Comment here