ਸਿਆਸਤਖਬਰਾਂਚਲੰਤ ਮਾਮਲੇ

ਭਗਵੰਤ ਮਾਨ ਨੇ ਕਿਸਾਨਾਂ ਨੂੰ ਖ਼ਰਾਬ ਫ਼ਸਲ ਦਾ ਮੁਆਵਜ਼ਾ ਵੰਡਿਆ

ਮਾਨਸਾ : ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਲ ਮਾਨਸਾ ਹਲਕੇ ’ਚ ਪਹੁੰਚੇ। ਇਥੇ ਭਗਵੰਤ ਮਾਨ ਨੇ ਜਿਨ੍ਹਾਂ ਕਿਸਾਨਾਂ ਨੂੰ ਗੁਲਾਬੀ ਸੁੰਡੀ ਲੱਗਣ ਕਾਰਨ ਕਿਸਾਨਾਂ ਦਾ 1 ਲੱਖ 36 ਹਜ਼ਾਰ ਤੋਂ ਵੱਧ ਦਾ ਨੁਕਸਾਨ ਹੋਇਆ ਸੀ, ਉਨ੍ਹਾਂ ਕਿਸਾਨਾਂ ਨੂੰ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ੇ ਵਜੋਂ ਚੈੱਕ ਵੰਡੇ। ਦਰਅਸਲ ਭਗਵੰਤ ਮਾਨ ਜੀ ਵੱਲੋਂ ਉਨ੍ਹਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਕਿਸਾਨਾਂ ਨੂੰ ਚੈੱਕ ਵੰਡੇ ਗਏ। ਮਾਨ ਨੇ ਕਿਹਾ ਕਿ ਅੱਜ ਮੈਂ ਇੱਥੇ ਕੋਈ ਖ਼ੁਸ਼ੀ ਦੇ ਸਮਾਗਮ ’ਚ ਸ਼ਾਮਲ ਹੋਣ  ਨਹੀਂ ਆਇਆ ਹਾਂ, ਸਗੋਂ ਕਿਸਾਨਾਂ ਦੇ ਦੁੱਖਾਂ ਨੂੰ ਵੰਡਣ ਆਇਆ ਹਾਂ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਚਿੱਟੀ ਸੁੰਡੀ ਨੇ ਪੰਜਾਬ ਦੇ ਕਿਸਾਨਾਂ ਦੀ ਫ਼ਸਲ ਨੂੰ ਖ਼ਰਾਬ ਕੀਤਾ ਸੀ ਤੇ ਇਸ ਵਾਰ ਗੁਲਾਬੀ ਸੁੰਡੀ ਦੇ ਵਾਰ ਨਾਲ ਕਿਸਾਨਾਂ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾਵੇਗਾ ਅਤੇ ਖੇਤੀ ’ਚ ਵੱਡੇ ਸੁਧਾਰ ਕੀਤੇ ਜਾਣਗੇ। ਮਾਨ ਨੇ ਕਿਹਾ ਕਿ ਖੇਤੀਬਾੜੀ ਲਈ ਖ਼ਾਸ ਬਜਟ ਵੀ ਰੱਖਿਆ ਜਾਵੇਗਾ ਜਿਸ ਨਾਲ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਮਾਣ ਮਹਿਸੂਸ ਹੋਵੇਗਾ। ਉਨ੍ਹਾਂ ਇਕ ਕਵਿਤਾ ਦੀਆਂ ਕੁਝ ਸਤਰਾਂ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇਕ ਮੁੰਦਰੀ ਦੇ ਨਗ ਦੀ ਤਰ੍ਹਾਂ ਹੈ ਜਿਸ ਨੂੰ ਸਾਬਕਾ ਸਰਕਾਰਾਂ ਨੇ ਫਿੱਕਾ ਕਰ ਦਿੱਤਾ ਹੈ ਅਤੇ ਹੁਣ ‘ਆਪ’ ਦੀ ਸਰਕਾਰ ਉਸ ਨਗ ਨੂੰ ਫਿਰ ਤੋਂ ਚਮਕਾਵੇਗੀ ਅਤੇ ਪੰਜਾਬ ਨੂੰ ਖ਼ੁਸ਼ਹਾਲ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਤੁਸੀਂ ਆਪਣੇ ਮੁਆਵਜ਼ੇ ਦੇ ਚੈੱਕ ਲੈਣ ਲਈ ਕਿਸੇ ਵੀ ਹਲਕੇ ਦੇ ਵਿਧਾਇਕਾਂ ਨਾਲ ਸੰਪਰਕ ਕਰ ਸਕਦੇ ਹੋ ਅਤੇ ਜੇਕਰ ਕੋਈ ਚੈੱਕ ਦੇਣ ਲਈ ਰਿਸ਼ਵਤ ਮੰਗਦਾ ਹੈ ਤਾਂ ਤੁਸੀਂ 9501-200-200 ’ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ। ਉਨ੍ਹਾਂ ਕਿਹਾ ਕਿ ਇਹ ‘ਆਪ’ ਦੀ ਸਰਕਾਰ ਹੈ ਜੋ ਲੋਕਾਂ ਨੇ ਯਕੀਨ ਕਰਕੇ ਬਣਾਈ ਹੈ ਅਤੇ ਇਸ ’ਤੇ ਪੂਰਾ ਉਤਰਨਾ ਅਤੇ ਪੰਜਾਬ ਦੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨਾ ਸਾਡੀ ਜ਼ਿੰਮੇਵਾਰੀ ਹੈ।

Comment here