ਸਿਆਸਤਖਬਰਾਂਚਲੰਤ ਮਾਮਲੇ

 ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਦੇ ਆਗੂ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਸੂਬਾ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਮਿਲਿਆ। ਮਾਨ ਨੇ ਸੀਐੱਮ ਆਫਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਮੁੱਖ ਸਕੱਤਰ ਤੇ ਡੀਜੀਪੀ ਸਕੱਤਰੇਤ ਪਹੁੰਚੇ। ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਸਮਰਥਕ ਆਜ਼ਾਦੀ ਘੁਲਾਟੀਆਂ ਨਾਲ ਸਬੰਧਤ ਰੰਗ ਦੀਆਂ ‘ਬਸੰਤੀ’ ਪੱਗਾਂ ਅਤੇ ਦੁਪੱਟੇ ਵਿੱਚ ਪੁੱਜੇ ਹੋਏ ਸਨ। ਪੰਜਾਬ ਹਰਿਆਣਾ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਆਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ ਹੈ। ਸਮਾਗਮ ਵਿੱਚ ‘ ਆਪ’ ਦੇ ਨਵੇਂ ਚੁਣੇ ਵਿਧਾਇਕਾਂ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ। ਭਗਵੰਤ ਮਾਨ ਬਸੰਤੀ ਰੰਗ ਦੀ ਪੱਗ ਬੰਨ੍ਹ ਕੇ ਸਮਾਗਮ ਚ ਪਹੁੰਚੇ, ਜਿਥੇ ਰਾਜਪਾਲ ਨੇ ਮਾਨ ਨੂੰ ਸਹੁੰ ਚੁਕਵਾਈ ਹੈ, ਮਾਨ ਤੋਂ ਇਲਾਵਾ ਪੰਜਾਬ ਦੇ ਆਮ ਆਦਮੀ ਪਾਰਟੀ ਦੇ 91 ਵਿਧਾਇਕ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ ਦਿੱਲੀ ਦੇ ਮੰਤਰੀ ਮੰਡਲ ਨੇ ਵੀ ਸਮਾਗਮ ਚ ਹਿੱਸਾ ਲਿਐ, ਉਥੇ ਹੀ ਸਮਾਗਮ ਚ ਹਿੱਸਾ ਲੈਣ ਆਏ ਲੱਖਾਂ ਲੋਕ ਵੀ ਸਿਰਾਂ ਤੇ ਬਸੰਤੀ ਪੱਗਾਂ ਬੰਨ੍ਹ ਕੇ ਪਹੁੰਚੇ। ਦੱਸ ਦਈਏ ਕਿ ਆਪ ਨੇ ਐਲਾਨ ਕੀਤਾ ਹੈ ਕਿ ਪੰਜਾਬ ਦਾ ਮੰਤਰੀ ਮੰਡਲ 19 ਮਾਰਚ ਨੂੰ ਸਹੁੰ ਚੁੱਕੇਗਾ, ਜਦਕਿ ਸਾਰੇ ਵਿਧਾਇਕਾਂ ਨੂੰ ਸਹੁੰ 17 ਮਾਰਚ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਚੁਕਾਈ ਜਾਵੇਗੀ, ਇਸੇ ਹੀ ਦਿਨ ਪੰਜਾਬ ਵਿਧਾਨ ਸਭਾ ਦੇ ਨਵੇਂ ਸਪੀਕਰ ਦੇ ਨਾਮ ਤੇ ਵੀ ਮੋਹਰ ਲੱਗ ਸਕਦੀ ਹੈ, ਪਰ ਇਸ ਸਭ ਵਿਚਾਲੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ।

Comment here