ਸਿਆਸਤਖਬਰਾਂਚਲੰਤ ਮਾਮਲੇ

ਭਗਵੰਤ ਮਾਨ ਨੇ ਹੋਲੇ ਮਹੱਲੇ ਤੇ ਕੌਮਾਂਤਰੀ ਮਹਿਲਾ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

ਚੰਡੀਗੜ੍ਹ-ਦੇਸ਼ ਭਰ ਵਿੱਚ ਅੱਜ ਰੰਗਾਂ ਦਾ ਤਿਉਹਾਰ ਹੋਲੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਹਰ ਕੋਈ ਇੱਕ ਦੂਜੇ ਨੂੰ ਵਧਾਈਆਂ ਦੇ ਰਿਹਾ ਹੈ ਅਤੇ ਖੁਸ਼ੀਆਂ ਵੰਡ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੇਸ਼ ਵਾਸੀਆਂ ਨੂੰ ਹੋਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਹਨ, ਉਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ ਵਾਸੀਆਂ ਖ਼ਾਸ ਕਰਕੇ ਪੰਜਾਬੀਆਂ ਨੂੰ ਹੋਲੇ ਮਹੱਲੇ ਦੀਆਂ ਵਧਾਈਆਂ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਦੇਸ਼ ਵਾਸੀਆਂ ਲਈ ਖੁਸ਼ੀਆਂ ਖੇੜੇ ਮੰਗਦਿਆਂ ਇੱਕ ਟਵੀਟ ਕੀਤਾ, ਜਿਸ ਵਿੱਚ ਉਨ੍ਹਾਂ ਲਿਖਿਆ, “ਰੰਗਾਂ ਦੇ ਤਿਓਹਾਰ ਹੋਲੀ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ… ਪਰਮਾਤਮਾ ਕਰੇ ਹੋਲੀ ਦੇ ਰੰਗਾਂ ਵਾਂਗ ਤੰਦਰੁਸਤੀ, ਖ਼ੁਸ਼ਹਾਲੀ ਤੇ ਤਰੱਕੀ ਦੇ ਰੰਗ ਸਾਰਿਆਂ ਦੀ ਜ਼ਿੰਦਗੀ ‘ਚ ਭਰੇ ਜਾਣ…ਪੰਜਾਬ ਤੇ ਪੰਜਾਬੀ ਸਦਾ ਵਾਂਗ ਹੱਸਦੇ ਵੱਸਦੇ ਰਹਿਣ…।”
ਇਸੇ ਤਰ੍ਹਾਂ ਇੱਕ ਟਵੀਟ ਰਾਹੀਂ ਮੁੱਖ ਮੰਤਰੀ ਨੇ ਦੇਸ਼ ਦੀਆਂ ਔਰਤਾਂ ਨੂੰ ਅੱਜ ਅੰਤਰਰਾਸ਼ਟਰੀ ਔਰਤ ਦਿਵਸ ‘ਤੇ ਲੱਖ ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟ ਵਿੱਚ ਲਿਖਿਆ, “ਸਾਡੇ ਗੁਰੂਆਂ-ਪੀਰਾਂ ਦੁਆਰਾ ਧਾਰਮਿਕ ਗ੍ਰੰਥਾਂ ‘ਚ ਔਰਤ ਨੂੰ ਵਿਸ਼ੇਸ਼ ਦਰਜਾ ਦਿੱਤਾ ਗਿਆ…ਬੰਦੇ ਦੀ ਜ਼ਿੰਦਗੀ ‘ਚ ਔਰਤ ਵੱਖ-ਵੱਖ ਜ਼ਿੰਮੇਵਾਰੀਆਂ ਤਹਿਤ ਵਿਸ਼ੇਸ਼ ਰੋਲ਼ ਅਦਾ ਕਰਦੀ ਹੈ…ਆਓ ਆਪਣੇ ਸਮਾਜ ਨੂੰ ਮਰਦ ਪ੍ਰਧਾਨ ਦੇ ਨਾਮ ਤੋਂ ਮੁਕਤ ਕਰੀਏ ਤੇ ਔਰਤ ਪੱਖੀ ਸਮਾਜ ਦੀ ਸਿਰਜਣਾ ਕਰੀਏ, ਵਿਸ਼ੇਸ਼ ਦਿਨ ਦੀਆਂ ਸਾਰੀਆਂ ਮਹਿਲਾਵਾਂ ਨੂੰ ਬਹੁਤ ਵਧਾਈਆਂ।”

Comment here