ਸਿਆਸਤਖਬਰਾਂਬਾਲ ਵਰੇਸ

ਭਗਵੰਤ ਮਾਨ ‘ਵੀਰ ਬਾਲ ਦਿਵਸ’ ਪ੍ਰੋਗਰਾਮ ’ਚ ਕਰਨਗੇ ਸ਼ਿਰਕਤ

ਨਵੀਂ ਦਿੱਲੀ-ਕੇਂਦਰ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਮੌਕੇ ਕਰਵਾਏ ਜਾ ਰਹੇ ਇਤਿਹਾਸਕ ਪ੍ਰੋਗਰਾਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਦੁਪਹਿਰ 12:30 ਵਜੇ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ‘ਚ ‘ਵੀਰ ਬਾਲ ਦਿਵਸ’ ਮੌਕੇ ਇਤਿਹਾਸਕ ਪ੍ਰੋਗਰਾਮ ’ਚ ਹਿੱਸਾ ਲੈਣਗੇ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਲੱਗਭਗ 300 ਬਾਲ ਕੀਰਤਨੀਆਂ ਵੱਲੋਂ ਕੀਤੇ ਗਏ ‘ਸ਼ਬਦ ਕੀਰਤਨ’ ਸਰਵਣ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਪ੍ਰੈੱਸ ਬਿਆਨ ‘ਚ ਕਿਹਾ ਗਿਆ ਹੈ ਕਿ ਇਸ ਮਹੱਤਵਪੂਰਨ ਮੌਕੇ ਪ੍ਰਧਾਨ ਮੰਤਰੀ ਦਿੱਲੀ ’ਚ ਲੱਗਭਗ ਤਿੰਨ ਹਜ਼ਾਰ ਬੱਚਿਆਂ ਵੱਲੋਂ ਮਾਰਚ ਪਾਸਟ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨਗੇ।

Comment here