ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਜਾਣਕਾਰੀ ਦਿੰਦੇ ਹੋਏ ਲਿਖਿਆ ਹੈ-ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖੱਪਤਕਾਰਾਂ ਲਈ ਅਸੀਂ ਓਟੀਐੱਸ ਸਕੀਮ ਲੈ ਕੇ ਆਏ ਹਾਂ ਤਾਂ ਜੋ ਆਰਥਿਕ ਮਜਬੂਰੀਆਂ ਕਰਕੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਜਾਂ ਮੁੜ ਜੋੜੇ ਨਹੀਂ ਜਾ ਰਹੇ ਸੀ, ਉਹਨਾਂ ਨੂੰ ਇੱਕ ਸੁਨਹਿਰੀ ਮੌਕਾ ਮਿਲੇ…ਇਹ ਸਕੀਮ 3 ਮਹੀਨਿਆਂ ਲਈ ਹਰ ਵਰਗ ਦੇ ਖੱਪਤਕਾਰ ਖਾਸ ਤੌਰ ਤੇ ਉਦਯੋਗਿਕ ਖੱਪਤਕਾਰਾਂ ਲਈ ਜਾਰੀ ਰਹੇਗੀ…।
Comment here