ਅਪਰਾਧਸਿਆਸਤਖਬਰਾਂ

ਭਗਵੰਤ ਮਾਨ ਵੱਲੋਂ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੇਣ ਦਾ ਐਲਾਨ

ਜਲੰਧਰ-ਨਕੋਦਰ ਵਿਚ ਬੀਤੀ ਰਾਤ 30 ਲੱਖ ਦੀ ਫਿਰੌਤੀ ਨਾ ਦੇਣ ਉਤੇ ਗੋਲੀਆਂ ਮਾਰ ਕੇ ਕਤਲ ਕੀਤੇ ਕੱਪੜਾ ਵਪਾਰੀ ਦੇ ਜ਼ਖ਼ਮੀ ਹੋਏ ਗੰਨਮੈਨ ਮਨਦੀਪ ਸਿੰਘ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਅਕਾਊਂਟ ਉਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿਹਾ ਕਿ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਭਗਵੰਤ ਮਾਨ ਸਰਕਾਰ ਨੇ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਮਾਨ ਨੇ ਟਵੀਟ ਕੀਤਾ ਕਿ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੀ ਲਾਈਨ ‘ਚ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਵਾਧੂ ਅਦਾਇਗੀ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਅਦਾਇਗੀ ਕਰੇਗੀ ਤੇ ਐੱਚਡੀਐੱਫਸੀ ਬੈਂਕ ਵਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਕਾਰੋਬਾਰੀ ਟਿੰਮੀ ਚਾਵਲਾ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ। ਟਿੰਮੀ ਚਾਵਲਾ ਦੀ ਬੁੱਧਵਾਰ ਨੂੰ ਫਿਰੌਤੀ ਦੇ ਪੈਸੇ ਨਾ ਦੇਣ ‘ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਵਿੱਚ ਭੁਪਿੰਦਰ ਸਿੰਘ ਉਰਫ ਟਿੰਮੀ ਚਾਵਲਾ ਦਾ ਗੰਨਮੈਨ ਵੀ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਸੀ, ਦੀ ਵੀ ਮੌਤ ਹੋ ਗਈ।

Comment here