ਸਿਆਸਤਖਬਰਾਂਚਲੰਤ ਮਾਮਲੇ

ਭਗਵੰਤ ਮਾਨ 24 ਮਾਰਚ ਨੂੰ ਪੀਐਮ ਮੋਦੀ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ (24 ਮਾਰਚ) ਨੂੰ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।  ਸਰਹੱਦੀ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੋਵੇਗੀ। ਮਾਨ ਦੇ ਵੀਰਵਾਰ ਨੂੰ ਆਪਣੀ ਦਿੱਲੀ ਫੇਰੀ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦੀ ਵੀ ਸੰਭਾਵਨਾ ਹੈ। ਇਸਤੋ ਪਹਿਲਾਂ  ਮੁੱਖ ਮੰਤਰੀ ਨੇ ਹਿੰਦੀ ਵਿੱਚ ਟਵੀਟ ਕਰ ਕੇ ਸਮਾਂ ਮੰਗਿਆ ਸੀ। ਉਨ੍ਹਾ ਟਵੀਟ ਵਿੱਚ ਲਿਖਿਆ, “ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ, ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸ਼ਿਸ਼ਟਾਚਾਰ ਨਾਲ ਮੁਲਾਕਾਤ ਕਰਨ ਅਤੇ ਪੰਜਾਬ ਦੇ ਮੁੱਦਿਆਂ ‘ਤੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ।” ਭਗਵੰਤ ਮਾਨ ਨੇ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਨ ਨੂੰ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ ਸੀ ਅਤੇ ਕਿਹਾ ਸੀ ਕਿ ਉਹ ਪੰਜਾਬ ਲਈ ਮਿਲ ਕੇ ਕੰਮ ਕਰਨਗੇ। “ਸ਼੍ਰੀ ਭਗਵੰਤ ਮਾਨ ਜੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਲਈ ਵਧਾਈ। ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਾਂਗੇ, ”ਪੀਐਮ ਮੋਦੀ ਨੇ ਟਵੀਟ ਕੀਤਾ ਸੀ।

Comment here