ਸਿਆਸਤਖਬਰਾਂ

ਭਲਕੇ ਫੇਰ ਕੇਜਰੀਵਾਲ ਪੰਜਾਬ ਆਉਣਗੇ..

ਚੰਡੀਗੜ-ਚੋਣ ਵਰੇ ਵਿੱਚ ਪੰਜਾਬ ਦੀਆਂ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ, ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਦੇ ਦੌਰੇ ਕਰ ਰਹੇ ਹਨ। ਕੇਜਰੀਵਾਲ ਫੇਰ ਭਲਕੇ ਪੰਜਾਬ ਦੇ ਦੌਰੇ ’ਤੇ ਆ ਰਹੇ ਹਨ। ਉਹ ਦੋਆਬਾ ਖੇਤਰ ਦਾ ਦੌਰਾ ਕਰਨਗੇ। ਅਰਵਿੰਦ ਕੇਜਰੀਵਾਲ ਆਪਣੀ ਦੋਆਬਾ ਫੇਰੀ ਦੌਰਾਨ ਐੱਸ. ਸੀ. ਭਾਈਚਾਰੇ ਦੇ ਲੋਕਾਂ ਲਈ ਵੱਡੇ ਐਲਾਨ ਵੀ ਕਰ ਸਕਦੇ ਹਨ। ਇਸ ਤੋਂ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਜਲੰਧਰ ਦਾ ਦੌਰਾ ਕਰ ਚੁੱਕੇ ਹਨ, ਜਿੱਥੇ ਉਨ੍ਹਾਂ ਨੇ ਵਪਾਰੀਆਂ ਨੂੰ ਗਾਰੰਟੀ ਦਿੰਦੇ ਹੋਏ 24 ਘੰਟੇ ਬਿਜਲੀ ਦੇਣ ਦਾ ਐਲਾਨ ਕੀਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ’ਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ। ਇਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਕਰਕੇ ਲੋਕਾਂ ਲਈ ਵੱਡੇ ਐਲਾਨ ਕਰਨ ਦੇ ਨਾਲ-ਨਾਲ ਉਮੀਦਵਾਰਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ, ਉਥੇ ਹੀ ਅਜੇ ਤੱਕ ਕਾਂਗਰਸ ਦੀ ਪਾਰਟੀ ਵੱਲੋਂ ਕੋਈ ਵਿਧਾਨ ਸਭਾ ਚੋਣਾਂ ਚੋਣ ਮੈਦਾਨ ’ਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਦੇ ਨਾਵਾਂ ਦੇ ਪੱਤੇ ਨਹੀਂ ਖੋਲ੍ਹੇ ਗਏ ਹਨ। ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ 10 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

Comment here