ਸਿਆਸਤਖਬਰਾਂਚਲੰਤ ਮਾਮਲੇ

ਭਲਕੇ ਭਗਵੰਤ ਮਾਨ ਦੇ ਡਾ ਗੁਰਪ੍ਰੀਤ ਨਾਲ ਲਾਵਾਂ-ਫੇਰੇ

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲੀ ਪਤਨੀ ਨਾਲ 2015 ਵਿਚ ਤਲਾਕ ਹੋ ਗਿਆ ਸੀ। ਜਿਸ ਦੇ ਚੱਲਦੇ ਹੁਣ ਉਹ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਮੁੱਖ ਮੰਤਰੀ ਕੱਲ੍ਹ ਵੀਰਵਾਰ ਨੂੰ ਵਿਆਹ ਦੇ ਬੰਧਨ ਵਿਚ ਬੱਝਣਗੇ। ਮਿਲੀ ਜਾਣਕਾਰੀ ਮੁਤਾਬਕ ਡਾ. ਗੁਰਪ੍ਰੀਤ ਕੌਰ ਨਾਲ ਮੁੱਖ ਮੰਤਰੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਵਿਆਹ ਦੀਆਂ ਰਸਮਾਂ ਤੋਂ ਮਹਿਜ਼ ਇਕ ਦਿਨ ਪਹਿਲਾਂ ਹੀ ਇਸ ਦਾ ਐਲਾਨ ਕੀਤਾ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਭਗਵੰਤ ਮਾਨ ਦੇ ਵਿਆਹ ਵਿਚ ਪਹੁੰਚ ਕੇ ਉਨ੍ਹਾਂ ਨੂੰ ਅਸ਼ੀਰਵਾਦ ਦੇਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਗਵੰਤ ਮਾਨ ਦੀ ਮਾਂ ਅਤੇ ਭੈਣ ਨੇ ਹੀ ਉਨ੍ਹਾਂ ਲਈ ਇਹ ਰਿਸ਼ਤਾ ਲੱਭਿਆ ਹੈ, ਜਿਸ ਨੂੰ 7 ਜੁਲਾਈ ਨੂੰ ਵਿਆਹ ਦਾ ਰੂਪ ਦੇ ਦਿੱਤਾ ਜਾਵੇਗਾ।

Comment here