ਸਿਆਸਤਖਬਰਾਂ

ਭਲਕ ਤੋਂ ਸੁਖਬੀਰ ਬਾਦਲ ਪੰਜਾਬ ਦੇ ਸੌ ਦਿਨਾ ਦੌਰੇ ਤੇ

ਜੀਰਾ-ਪੰਜਾਬ ਦੇ ਚੋਣ ਵਰੇ ਵਿੱਚ ਸਾਰੀਆਂ ਹੀ ਸਿਆਸੀ ਪਾਰਟੀਆਂ ਸਰਗਰਮ ਹਨ, ਪਰ ਸਭ ਤੋਂ ਵਧ ਤੇਜ਼ੀ ਸ਼੍ਰੋਮਣੀ ਅਕਾਲੀ ਦਲ ਨੇ ਫੜੀ ਹੈ, ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ  ਐਲਾਨ ਕੀਤਾ ਗਿਆ ਹੈ ਉਹ ਪੂਰੇ ਪੰਜਾਬ ‘ਚ 100 ਦਿਨਾਂ ਦੀ ਯਾਤਰਾ ਕਰਕੇ ਪੰਜਾਬ ਦੇ ਲੋਕਾਂ ਕੋਲੋਂ ਫੀਡਬੈਕ ਲੈਣਗੇ ਅਤੇ ਫਿਰ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ ਹੀ ਫ਼ੈਸਲੇ ਲਏ ਜਾਣਗੇ। ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਉਹ ਇਹ ਯਾਤਰਾ ਭਲਕੇ 18 ਅਗਸਤ ਨੂੰ ਜ਼ੀਰਾ ਤੋਂ ਸ਼ੁਰੂ ਕਰਨਗੇ ਅਤੇ ਪੰਜਾਬ ਦੇ ਹਰ ਹਲਕੇ ‘ਚ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ, ਐਸ. ਸੀ. ਭਾਈਚਾਰਾ, ਕਿਸਾਨ, ਇੰਡਸਟਰੀ ਅਤੇ ਵਪਾਰੀਆਂ ਨਾਲ ਗੱਲਬਾਤ ਕਰਨਗੇ। ਸੁਖਬੀਰ ਨੇ ਕਿਹਾ ਕਿ ਉਨ੍ਹਾਂ ਦਾ ਇਹ ਪ੍ਰੋਗਰਾਮ ਸਵੇਰ ਤੋਂ ਲੈ ਕੇ ਰਾਤ ਤੱਕ ਚੱਲੇਗਾ। । ਸੁਖਬੀਰ ਬਾਦਲ ਨੇ ਇਸ ਮੌਕੇ ਇਕ ਮਿਸਡ ਕਾਲ ਨੰਬਰ ਵੀ ਲਾਂਚ ਕੀਤਾ, ਜਿਸ ‘ਤੇ ਲੋਕ ਆਪਣੇ ਵਿਚਾਰ ਰੱਖ ਸਕਣਗੇ। ਇਸ ਮੌਕੇ ਸੁਖਬੀਰ ਬਾਦਲ ਵੱਲੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਝੂਠ ਬੋਲਣ ਦੇ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਪੰਜਾਬ ਨੂੰ ਬਰਬਾਦ  ਕੀਤਾ ਹੈ, ਉੱਥੇ ਹੀ ਆਪ ਆਗੂ ਭਗਵੰਤ ਮਾਨ ਨੇ ਆਪਣੀ ਮਾਂ ਦੀ ਝੂਠੀ ਸਹੁੰ ਖਾਧੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਝੂਠੀਆਂ ਸਹੁੰਆਂ ਖਾ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੀ ਕਹਿੰਦਾ ਕੁੱਝ ਹੈ ਅਤੇ ਕਰਦਾ ਕੁੱਝ ਹੈ।  ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਦਿੱਲੀ ‘ਚ ਲੋਕਪਾਲ ਬਣੇਗਾ ਪਰ ਅੱਜ ਤੱਕ ਲੋਕਪਾਲ ਨਹੀਂ ਬਣਿਆ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਕਦੇ ਕੋਈ ਝੂਠੀ ਸਹੁੰ ਨਹੀਂ ਖਾਧੀ ਅਤੇ ਨਾ ਹੀ ਪਾਰਟੀ ਨੂੰ ਦਿੱਲੀ ਤੋਂ ਜਾਂ ਬਾਹਰੋਂ ਕੋਈ ਹੁਕਮ ਆਉਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਸਰਕਾਰ ਹੈ ਅਤੇ ਪੰਜਾਬੀਆਂ ਦੀ ਭਲਾਈ ਲਈ ਹਰ ਤਰ੍ਹਾਂ ਦਾ ਕੰਮ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਭਾਵਨਾਵਾਂ ਸਮਝ ਕੇ ਸਟ੍ਰੇਟਜੀ ਬਣਾਈ ਜਾਵੇਗੀ ਅਤੇ ਫਿਰ ਅਕਾਲੀ-ਬਸਪਾ ਦੀ ਸਰਕਾਰ ਆਉਣ ‘ਤੇ ਫ਼ੈਸਲੇ ਲਏ ਜਾਣਗੇ

Comment here