ਭਾਜਪਾ ਨੇ 34 ਤੇ ਸੰਯੁਕਤ ਦਲ ਨੇ 12 ਉਮੀਦਵਾਰਾਂ ਦਾ ਕੀਤਾ ਐਲਾਨ
ਚੰਡੀਗੜ੍ਹ- ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਈਵਾਲੀਆਂ ਬਦਲੀਆਂ ਹੋਈਆਂ ਹਨ, ਜਿਸ ਨੇ ਮੁਕਾਬਲਾ ਬਹੁਰੰਗੀ ਬਣਾਇਆ ਹੋਇਆ ਹੈ। ਭਾਜਪਾ ਦਾ ਪਿਛਲੀ ਵਾਲ ਬਾਦਲਕਿਆਂ ਨਾਲ ਸਿਆਸੀ ਗਠਜੋੜ ਸੀ, ਇਸ ਵਾਰ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਤੇ ਸੰਯੁਕਤ ਅਕਾਲੀ ਦਲ ਨਾਲ ਹੈ ਅਤੇ ਭਾਜਪਾ ਐਤਕੀਂ ਵੱਡੀ ਧਿਰ ਵਜੋਂ ਭੂਮਿਕਾ ਨਿਭਾਅ ਰਹੀ ਹੈ। ਅੱਜ ਭਾਰਤੀ ਜਨਤਾ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਵੱਲੋਂ ਪਹਿਲੀ ਸੂਚੀ ਵਿੱਚ 34 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਬਾਕੀ ਉਮੀਦਵਾਰਾਂ ਦਾ ਐਲਾਨ ਅਗਲੀ ਸੂਚੀ ਵੀ ਕੀਤਾ ਜਾ ਸਕਦਾ ਹੈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਇੰਚਾਰਜ ਦੁਸ਼ਯੰਤ ਕੁਮਾਰ ਗੌਤਮ ਨੇ ਸੂਚੀ ਜਾਰੀ ਕੀਤੀ ਸੂਚੀ ਵਿੱਚ 13 ਸਿੱਖ, 12 ਕਿਸਾਨ ਅਤੇ 8 ਅਨੂਸੂਚਿਤ ਜਾਤੀ ਦੇ ਚਿਹਰਿਆਂ ਨੂੰ ਸ਼ਾਮਲ ਕੀਤਾ ਹੈ। ਜਾਰੀ ਸੂਚੀ ਵਿੱਚ ਸੁਜਾਨਪੁਰ ਤੋਂ ਦਿਨੇਸ਼ ਕੁਮਾਰ ਬੱਬੂ, ਦੀਨਾਨਗਰ ਤੋਂ ਸ੍ਰੀਮਤੀ ਰੇਨੂ ਕਸ਼ਯਪ, ਹਰਗੋਬਿੰਦਪੁਰ ਤੋਂ ਬਲਜਿੰਦਰ ਸਿੰਘ, ਅੰਮ੍ਰਿਤਸਰ ਉਤਰ ਸੁਖਵਿੰਦਰ ਸਿੰਘ ਪਿੰਟੂ, ਤਰਨਤਾਰਨ ਤੋਂ ਨਵਰੀਤ ਸਿੰਘ ਸਫੀਪੁਰਾ, ਕਪੂਰਥਲਾ ਤੋਂ ਰਣਜੀਤ ਸਿੰਘ, ਫ਼ਤਿਹਗੜ੍ਹ ਸਾਹਿਬ ਤੋਂ ਦੀਦਾਰ ਸਿੰਘ ਭੱਟੀ, ਜਲੰਧਰ ਵੈਸਟ ਤੋਂ ਮਹਿੰਦਰ ਪਾਲ ਭਗਤ, ਜਲੰਧਰ ਕੇਂਦਰੀ ਤੋਂ ਮਨੋਰੰਜਨ ਕਾਲੀਆ, ਜਲੰਧਰ ਉਤਰੀ ਤੋਂ ਕਿਸ਼ਨ ਦੇਵ ਭੰਡਾਰੀ, ਮੁਕੇਰੀਆ ਤੋਂ ਜੰਗੀ ਲਾਲ ਮਹਾਜਨ, ਹੁਸ਼ਿਆਰਪੁਰ ਤੋਂ ਤੀਕਸ਼ਣ ਸੂਦ, ਗੜਸ਼ੰਕਰ ਤੋਂ ਨਮਿਸ਼ਾ ਮਹਿਤਾ, ਬੰਗਾ ਤੋਂ ਮੋਹਨ ਲਾਲ, ਬਲਾਚੌਰ ਤੋਂ ਅਸ਼ੋਕ ਬਾਠ ਦੇ ਨਾਂਅ ਐਲਾਨੇ ਗਏ ਹਨ। ਅਮਲੋਹ ਤੋਂ ਕੰਵਰ ਵੀਰ ਸਿੰਘ, ਖੰਨਾ ਤੋਂ ਗੁਰਪ੍ਰੀਤ ਸਿੰਘ ਭੱਟੀ, ਲੁਧਿਆਣਾ ਕੇਂਦਰੀ ਤੋਂ ਗੁਰਦੇਵ ਸ਼ਰਮਾ, ਲੁਧਿਆਣਾ ਪੱਛਮੀ ਤੋਂ ਵਿਕਰਮ ਸਿੰਘ ਸਿੱਧੂ, ਜਗਰਾਓ ਤੋਂ ਕੁੰਵਰ ਨਰਿੰਦਰ ਸਿੰਘ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸੋਢੀ, ਜਲਾਲਾਬਾਦ ਤੋਂ ਪੂਰਨ ਚੰਦ, ਫਰੀਦਕੋਟ ਤੋਂ ਗੌਰਵ ਕੱਕੜ, ਭੁੱਚੋ ਮੰਡੀ ਤੋਂ ਰੁਪਿੰਦਰ ਸਿੱਧੂ, ਤਲਵੰਡੀ ਸਾਬੋ ਰਵੀਪ੍ਰੀਤ ਸਿੰਘ ਸਿੱਧੂ, ਸਰਦੂਲਗੜ੍ਹ ਤੋਂ ਜਗਜੀਤ ਸਿੰਘ ਮਿਲਖਾ, ਫਾਜ਼ਿਲਕਾ ਤੋਂ ਸੁਰਜੀਤ ਕੁਮਾਰ ਜਿਆਣੀ, ਚੱਬੇਵਾਲ ਤੋਂ ਡਾ. ਦਿਲਬਾਗ ਰਾਏ, ਦਸੂਹਾ ਤੋਂ ਰਘੂਨਾਥ ਰਾਣਾ, ਸੰਗਰੂਰ ਤੋਂ ਅਰਵਿੰਦ ਖੰਨਾ, ਸ੍ਰੀ ਮੁਕਤਸਰ ਸਾਹਿਬ ਤੋਂ ਰਾਜੇਸ਼ ਪਠੇਲਾ ਅਤੇ ਡੇਰਾਬੱਸੀ ਤੋਂ ਸੰਜੀਵ ਖੰਨਾ ਨੂੰ ਟਿਕਟ ਦੇ ਕੇ ਨਿਵਾਜਿਆ ਗਿਆ ਹੈ।
ਅਕਾਲੀ ਦਲ (ਸੰਯੁਕਤ) ਵੱਲੋਂ 12 ਉਮੀਦਵਾਰਾਂ ਦੀ ਸੂਚੀ ਜਾਰੀ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ ਜਾਰੀ ਪਹਿਲੀ ਸੂਚੀ ਵਿੱਚ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਪਾਰਟੀ ਨੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਸਮੇਤ ਸਾਬਕਾ ਸੰਸਦ ਮੈਂਬਰਾਂ ਅਤੇ ਉੱਘੇ ਖਿਡਾਰੀਆਂ, ਸਮਾਜ ਸੇਵੀ ਅਤੇ ਕਿਸਾਨ ਅੰਦੋਲਨ ਵਿੱਚ ਸਰਗਰਮ ਭਾਗੀਦਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਮਾਲਵਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸ: ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋਂ, ਸਾਹਨੇਵਾਲ ਤੋਂ ਸ: ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ, ਬਾਘਾ ਪੁਰਾਣਾ ਤੋਂ ਸ: ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸ: ਸਨਮੁੱਖ ਸਿੰਘ ਮੋਖਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਦੁਆਬਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਫਿਲੌਰ ਤੋਂ ਸ: ਸਰਵਣ ਸਿੰਘ ਫਿਲੌਰ/ ਸ: ਦਮਨਵੀਰ ਸਿੰਘ ਫਿਲੌਰ, ਉੜਮੁੜ ਟਾਂਡਾ ਤੋਂ ਸ: ਮਨਜੀਤ ਸਿੰਘ ਦਸੂਹਾ, ਸੁਲਤਾਨਪੁਰ ਲੋਧੀ ਤੋਂ ਸ: ਜੁਗਰਾਜਪਾਲ ਸਿੰਘ ਸਾਹੀ ਅਤੇ ਮਾਝਾ ਖੇਤਰ ਵਿੱਚ ਹਲਕਾ ਖੇਮਕਰਨ ਤੋਂ ਸ: ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਜਲਦੀ ਹੀ ਅਗਲੀ ਸੂਚੀ ਜਾਰੀ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਦੀ ਸੂਚੀ ਉਡੀਕੀ ਜਾ ਰਹੀ ਹੈ, ਕੈਪਟਨ ਕਿਥੋਂ ਚੋਣ ਲੜਨਗੇ, ਇਹ ਵੇਖਣਾ ਦਿਲਚਸਪ ਹੋਵੇਗਾ।
Comment here