ਸਿਆਸਤਖਬਰਾਂ

ਭਾਜਪਾ ਨੇ ਚੋਣਾਂ ਲਈ ਖਿੱਚੀ ਤਿਆਰੀ, ਪੰਜਾਬ ’ਚ ਗੱਠਜੋੜ ਦੀ ਸੰਭਾਵਨਾ

ਨਵੀਂ ਦਿੱਲੀ-ਵਿਧਾਨ ਸਭਾ ਚੋਣਾਂ ਲਈ ਭਾਜਪਾ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਨੇ ਅਗਲੇ ਸਾਲ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਦੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੌਰਾਨ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਇੱਕ ਪ੍ਰੋਗਰਾਮ ਵਿੱਚ ਪੰਜਾਬ (ਪੰਜਾਬ ਇਲੈਕਸ਼ਨ 2022) ਅਤੇ ਉੱਤਰ ਪ੍ਰਦੇਸ਼ ਚੋਣਾਂ ਲਈ ਭਾਜਪਾ ਦੀ ਰਣਨੀਤੀ ਬਾਰੇ ਗੱਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਵਿੱਚ ਭਾਜਪਾ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਗਠਜੋੜ ਦੀਆਂ ਸੰਭਾਵਨਾਵਾਂ ਬਾਰੇ ਵੀ ਫੀਡਬੈਕ ਦਿੱਤੀ ਹੈ।
ਐਚ. ਟੀ. ਲੀਡਰਸ਼ਿਪ ਸੰਮੇਲਨ ਵਿੱਚ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨਾਲ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਭਾਜਪਾ ਗਠਜੋੜ ਦੀਆਂ ਸੰਭਾਵਨਾਵਾਂ ਬਾਰੇ ਗੱਲ ਚਲ ਰਹੀ ਹੈ।  ਉਨ੍ਹਾਂ ਸੰਕੇਤ ਦਿੱਤਾ ਹੈ ਕਿ ਭਾਜਪਾ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਗਠਜੋੜ ਬਣਾ ਕੇ ਲੜ ਸਕਦੀ ਹੈ।
ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਸ ਸੰਮੇਲਨ ’ਚ ਕਾਂਗਰਸ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੇ ਪੂਰੀ ਦੁਨੀਆ ਵਿਚ ਕਈ ਬਦਲਾਅ ਲਿਆਂਦੇ ਹਨ। ਭਾਰਤ ਦੇ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਬਹੁਤ ਸਾਰੀਆਂ ਤਬਦੀਲੀਆਂ ਆਈਆਂ ਹਨ। ਇਹ ਸਾਡੇ ਲਈ ਚੰਗੀ ਕਿਸਮਤ ਦੀ ਗੱਲ ਸੀ ਕਿ ਦੇਸ਼ ਨੂੰ ਕਰੋਨਾ ਤੋਂ ਸੱਤ ਸਾਲ ਪਹਿਲਾਂ ਇੱਕ ਸਥਿਰ ਸਰਕਾਰ ਮਿਲੀ ਸੀ। ਇਸ ਤੋਂ ਪਹਿਲਾਂ ਦੇਸ਼ ਵਿੱਚ ਇੱਕ ਅਜਿਹੀ ਕੈਬਨਿਟ ਸੀ, ਜੋ ਪ੍ਰਧਾਨ ਮੰਤਰੀ ਨੂੰ ਪ੍ਰਧਾਨ ਮੰਤਰੀ ਨਹੀਂ ਮੰਨਦੀ ਸੀ। ਹਰ ਮੰਤਰੀ ਆਪਣੇ ਆਪ ਨੂੰ ਪ੍ਰਧਾਨ ਮੰਤਰੀ ਸਮਝਦਾ ਸੀ। ਦੇਸ਼ ਵਿੱਚ ਭ੍ਰਿਸ਼ਟਾਚਾਰ ਵਧਿਆ ਸੀ, ਦੇਸ਼ ਦੀ ਬਦਨਾਮੀ ਹੋਈ ਸੀ। ਪਰ ਭਾਰਤ ਨੂੰ 2014 ਵਿੱਚ ਇੱਕ ਸਥਿਰ ਸਰਕਾਰ ਮਿਲੀ।
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਨਾਲੋਂ ਨਾਤਾ ਤੋੜ ਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ। ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਅਮਰਿੰਦਰ ਸਿੰਘ ਕਈ ਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਚੁੱਕੇ ਹਨ। ਅਜਿਹੇ ’ਚ ਸਿਆਸੀ ਗਲਿਆਰਿਆਂ ’ਚ ਭਾਜਪਾ ਅਤੇ ਅਮਰਿੰਦਰ ਸਿੰਘ ਦੀ ਪਾਰਟੀ ਵਿਚਾਲੇ ਗਠਜੋੜ ਦੀਆਂ ਚਰਚਾਵਾਂ ਜ਼ੋਰਾਂ ’ਤੇ ਹਨ।

Comment here