ਅਪਰਾਧਸਿਆਸਤਖਬਰਾਂ

ਭਾਜਪਾ ਨੇ ਪੰਜਾਬ ਸਰਕਾਰ ਦੀ ਕਮੇਟੀ ਦਾ ਕੀਤਾ ਬਾਈਕਾਟ

ਚੰਡੀਗੜ੍ਹ-ਬੀਤੇ ਦਿਨੀ ਫਿਰੋਜ਼ਪੁਰ ਫੇਰੀ ਮੌਕੇ ਸੜਕ ‘ਤੇ ਜਾਂਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੰਭੀਰ ਖਰਾਬੀ ਕਾਰਨ ਫਲਾਈਓਵਰ ‘ਤੇ 20 ਮਿੰਟ ਤੱਕ ਫਸ ਗਏ ਸਨ। ਭਾਜਪਾ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਕਈ ਗੰਭੀਰ ਦੋਸ਼ ਲਾਏ ਗਏ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਉੱਚ ਪੱਧਰੀ ਜਾਂਚ ਕਮੇਟੀ ਵੀ ਬਣਾਈ ਹੈ। ਹੁਣ ਪੀਐਮ ਮੋਦੀ ਦੀ ਸੁਰੱਖਿਆ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਹ ਮਾਮਲਾ ਵੀਰਵਾਰ ਨੂੰ ਭਾਰਤ ਦੇ ਚੀਫ਼ ਜਸਟਿਸ ਐਨਵੀ ਰਮਨ ਦੀ ਬੈਂਚ ਸਾਹਮਣੇ ਪੇਸ਼ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸੀਜੇਆਈ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਸੁਣਵਾਈ ਦਾ ਭਰੋਸਾ ਦਿੱਤਾ ਹੈ।
ਪੰਜਾਬ ਵਿੱਚ ਬੁੱਧਵਾਰ ਨੂੰ ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਭਾਜਪਾ ਵੱਲੋਂ ਰਾਜਪਾਲ ਨੂੰ ਪੰਜਾਬ ਦੇ ਡੀਜੀਪੀ ਅਤੇ ਰਾਜ ਦੇ ਗ੍ਰਹਿ ਮੰਤਰੀ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਪ੍ਰੋਟੋਕੋਲ ਦੀ ਪਾਲਣਾ ਨਹੀਂ ਕੀਤੀ ਗਈ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਅਸੀਂ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਗਠਿਤ ਉੱਚ ਪੱਧਰੀ ਕਮੇਟੀ ਦਾ ਬਾਈਕਾਟ ਕਰਦੇ ਹਾਂ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਇਹ ਕਮੇਟੀ ਪੜਤਾਲ ਕਰਕੇ ਕੁਝ ਵੀ ਪਤਾ ਨਹੀਂ ਲਗਾ ਸਕੇਗੀ ਕਿਉਂਕਿ ਉਹ ਖੁਦ ਵੀ ਇਸ ਪੂਰੇ ਵਿਵਾਦ ਵਿੱਚ ਪ੍ਰਮੁੱਖਤਾ ਨਾਲ ਸ਼ਾਮਲ ਹਨ।

Comment here