ਕੀਵ-ਰੂਸ ਦੇ ਹਮਲੇ ਕਾਰਨ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਸਥਿਤੀ ਵਿਗੜਦੀ ਜਾ ਰਹੀ ਹੈ। ਇਸ ਦੌਰਾਨ ਉਥੇ ਫਸੇ ਭਾਰਤੀਆਂ ਨੂੰ ਸਖ਼ਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਜਲਦੀ ਤੋਂ ਜਲਦੀ ਕੀਵ ਛੱਡ ਦੇਣਾ ਚਾਹੀਦਾ ਹੈ। ਦੂਤਾਵਾਸ ਵੱਲੋਂ ਜਾਰੀ ਐਮਰਜੈਂਸੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਹਰ ਹਾਲ ਤੁਰੰਤ ਸ਼ਹਿਰ ਛੱਡ ਦੇਣ। ਭਾਰਤੀ ਦੂਤਾਵਾਸ ਨੇ ਆਪਣੀ ਐਡਵਾਈਜ਼ਰੀ ਵਿੱਚ ਕਿਹਾ, ‘ਕੀਵ ਵਿੱਚ ਭਾਰਤੀਆਂ ਲਈ ਐਡਵਾਈਜ਼ਰੀ … ਵਿਦਿਆਰਥੀਆਂ ਸਮੇਤ ਸਾਰੇ ਭਾਰਤੀ ਨਾਗਰਿਕਾਂ ਨੂੰ ਅੱਜ ਤੁਰੰਤ ਪ੍ਰਭਾਵ ਨਾਲ ਕੀਵ ਛੱਡਣ ਦੀ ਸਲਾਹ ਦਿੱਤੀ ਜਾਂਦੀ ਹੈ।
Comment here