ਬਾਲੀ-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸਿਖ਼ਰ ਸੰਮੇਲਨ ‘ਚ ਸ਼ਾਮਲ ਹੋਣ ਲਈ ਬਾਲੀ ਪਹੁੰਚੇ ਹਨ। ਭਾਰਤ 1 ਦਸੰਬਰ, 2022 ਤੋਂ ਇੱਕ ਸਾਲ ਲਈ ਜੀ-20 ਦੀ ਪ੍ਰਧਾਨਗੀ ਕਰੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇੰਡੋਨੇਸ਼ੀਆ ਵਿੱਚ ਜੀ-20 ਸੰਮੇਲਨ ਤੋਂ ਇਲਾਵਾ ਭਾਰਤੀ ਭਾਈਚਾਰੇ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਡਰੰਮ ਵਜਾਇਆ। ਭਾਰਤੀ ਭਾਈਚਾਰੇ ਨਾਲ ਗੱਲਬਾਤ ਕਰਨ ਲਈ ਸਮਾਗਮ ਵਾਲੀ ਥਾਂ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਦਾ ਭਾਰਤੀ ਪਹਿਰਾਵੇ ਅਤੇ ਦਸਤਾਰ ‘ਚ ਸਜੇ ਲੋਕਾਂ ਦੀ ਭੀੜ ਨੇ ਹੱਥ ਜੋੜ ਕੇ ਸਵਾਗਤ ਕੀਤਾ ਅਤੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਲਗਾਏ।
ਸਮਾਗਮ ਵਾਲੀ ਥਾਂ ‘ਤੇ ਪਹੁੰਚਣ ਤੋਂ ਬਾਅਦ ਮੋਦੀ ਦਾ ਡਰੰਮ ਦੀ ਧੁੰਨ ਉੱਤੇ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਵੀ ਆਪਣੇ ਆਪ ਨੂੰ ਰੋਕ ਨਹੀਂ ਸਕੇ ਅਤੇ ਉਨ੍ਹਾਂ ਨੇ ਵੀ ਡਰੰਮ ਵਜਾਇਆ। ਇਹ ਦੇਖ ਕੇ ਡਰੰਮ ਵਜਾਉਣ ਵਾਲਿਆਂ ਦੀ ਖ਼ੁਸ਼ੀ ਦਾ ਟਿਕਾਣਾ ਨਹੀਂ ਰਿਹਾ।
Comment here