ਅਪਰਾਧਸਿਆਸਤਖਬਰਾਂ

ਫੌਜ ਹਰ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰ : ਪਾਂਡੇ

ਨਵੀਂ ਦਿੱਲੀ-ਫ਼ੌਜ ਮੁਖੀ ਜਨਰਲ ਪਾਂਡੇ ਨੇ 75ਵੇਂ ਫੌਜੀ ਦਿਵਸ ਤੋਂ ਪਹਿਲਾਂ ਇੱਥੇ ਸਾਲਾਨਾ ਪ੍ਰੈਸ ਕਾਨਫਰੰਸ ’ਚ ਦੱਸਿਆ ਕਿ ਚੀਨ ਨਾਲ ਅਸਲ ਕੰਟਰੋਲ ਰੇਖਾ ’ਤੇ ਸਥਿਤੀ ਚੁਣੌਤੀ ਭਰੀ ਅਤੇ ਗੈਰਯਕੀਨੀ ਵਾਲੀ ਹੈ ਪਰ ਫੌਜ ਕਿਸੇ ਵੀ ਹੰਗਾਮੀ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਫ਼ੌਜ ਮੁਖੀ ਨੇ ਦੱਸਿਆ ਕਿ ਸਮੁੱਚੀ ਸਥਿਤੀ ਸਥਿਰ ਅਤੇ ਕਾਬੂ ਹੇਠ ਹੈ। ਪੂਰਬੀ ਲੱਦਾਖ ਵਿੱਚ ਫੌਜੀ ਡੈੱਡਲਾਕ ਨੂੰ ਸੁਲਝਾਉਣ ਲਈ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ । ਇਸ ਦੇ ਨਾਲ ਹੀ ਫ਼ੌਜ ਦੀਆਂ ਤਿਆਰੀਆਂ ਨੂੰ ਵੀ ਮਜ਼ਬੂਤ ​​ਕੀਤਾ ਜਾ ਰਿਹਾ ਹੈ। ਫ਼ੌਜ ਦੀ ਤੋਪਖਾਨਾ ਰੈਜੀਮੈਂਟ ਵਿਚ ਮਹਿਲਾ ਕਰਮਚਾਰੀਆਂ ਨੂੰ ਸ਼ਾਮਲ ਕਰਨ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੀਨ ਵੱਲੋਂ ਕੁਝ ਖੇਤਰਾਂ ’ਚ ਫੌਜ ਦੀ ਗਿਣਤੀ ਵਧਾ ਦਿੱਤੀ ਗਈ ਹੈ। ਭਾਰਤ ਵੀ ਉਸ ਮੁਤਾਬਕ ਹਰ ਤਰ੍ਹਾਂ ਦੇ ਕਦਮ ਚੁੱਕ ਕੇ ਹਰ ਤਰ੍ਹਾਂ ਦੀਆਂ ਤਿਆਰੀਆਂ ਕਰ ਰਿਹਾ ਹੈ। ਅੱਤਵਾਦ ਅਤੇ ਅੱਤਵਾਦੀ ਢਾਂਚੇ ਨੂੰ ਸਰਹੱਦ ਪਾਰ ਤੋਂ ਸਮਰਥਨ ਜਾਰੀ ਹੈ।

Comment here