ਨਵੀਂ ਦਿੱਲੀ-ਕੋਰੋਨਾ ਪਾਬੰਦੀਆਂ ਕਾਰਨ 2 ਸਾਲ ਤੋਂ ਵੀ ਵੱਧ ਸਮੇਂ ਤੋਂ ਹਜ਼ਾਰਾਂ ਭਾਰਤੀ ਵਿਦਿਆਰਥੀ ਚੀਨ ਵਾਪਸੀ ‘ਚ ਅਸਮਰਥ ਰਹੇ ਹਨ। ਭਾਰਤ ਲਗਾਤਾਰ ਚੀਨ ‘ਤੇ ਦਬਾਅ ਬਣਾ ਰਿਹਾ ਸੀ ਕਿ ਇਹ ਸਾਰੇ ਵਿਦਿਆਰਥੀ ਵਾਪਸ ਪਰਤ ਸਕਣ ਅਤੇ ਆਪਣੀ ਪੜ੍ਹਾਈ ਪੂਰੀ ਕਰ ਸਕਣ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤੀ ਵਿਦਿਆਰਥੀਆਂ ਦੀ ਚੀਨ ਵਾਪਸੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਸੂਚਨਾ ਅਨੁਸਾਰ ਭਾਰਤੀ ਵਿਦਿਆਰਥੀਆਂ ਦੀ ਚੀਨ ਵਾਪਸੀ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ,”ਬੀਜਿੰਗ ‘ਚ ਸਥਿਤ ਸਾਡਾ ਦੂਤਘਰ ਚੀਨੀ ਪੱਖ ‘ਤੇ ਲਗਾਤਾਰ ਦਬਾਅ ਬਣਾ ਰਿਹਾ ਹੈ ਤਾਂ ਜੋ ਉਹ ਭਾਰਤੀ ਵਿਦਿਆਰਥੀਆਂ ਦੀ ਚੀਨ ਵਾਪਸੀ ਦੀ ਪ੍ਰਕਿਰਿਆ ਨੂੰ ਜਲਦੀ ਪੂਰਾ ਕਰ ਸਕੇ।” ਉਨ੍ਹਾਂ ਕਿਹਾ,”ਮੈਂ ਵਿਦਿਆਰਥੀਆਂ ਨੂੰ ਸਲਾਹ ਦੇਵਾਂਗਾ ਕਿ ਉਹ ਆਪਣੀਆਂ ਯੂਨੀਵਰਸਿਟੀਆਂ ਦੇ ਸੰਪਰਕ ‘ਚ ਰਹਿਣ ਅਤੇ ਚੀਨ ਵਾਪਸੀ ਅਤੇ ਵੀਜ਼ਾ ਪ੍ਰਕਿਰਿਆ ਲਈ ਤਿਆਰ ਰਹਿਣ।”
Comment here