ਅਪਰਾਧਸਿਆਸਤਖਬਰਾਂ

ਤਿਰੰਗਾ ਉਤਾਰਨ ਦੇ ਦੋਸ਼ ‘ਚ ਇੱਕ ਖਾਲਿਸਤਾਨੀ ਗ੍ਰਿਫ਼ਤਾਰ

ਲੰਡਨ-ਖਾਲਿਸਤਾਨ ਸਮਰਥਕਾਂ ਵੱਲੋਂ ਲੰਡਨ ਸਥਿਤ ਹਾਈ ਕਮਿਸ਼ਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੀ ਭੰਨਤੋੜ ਕਰਨ ਅਤੇ ਇਮਾਰਤ ਦੀ ਪਹਿਲੀ ਮੰਜ਼ਿਲ ਤੋਂ ਤਿਰੰਗੇ ਨੂੰ ਹੇਠਾਂ ਉਤਾਰਨ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਥਾਨਕ ਮੀਡੀਆ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਵੀਡੀਓਜ਼ ਵਿੱਚ ਇੱਕ ਹਿੰਸਕ ਭੀੜ ‘ਖਾਲਿਸਤਾਨ’ ਦੇ ਪੀਲੇ ਬੈਨਰ ਲਹਿਰਾਉਂਦੀ ਦਿਖਾਈ ਦਿੱਤੀ ਅਤੇ ਇੱਕ ਵਿਅਕਤੀ ਇਮਾਰਤ ਦੀ ਪਹਿਲੀ ਮੰਜ਼ਿਲ ਦੀ ਬਾਲਕੋਨੀ ਤੋਂ ਭਾਰਤੀ ਝੰਡੇ ਨੂੰ ਹੇਠਾਂ ਉਤਾਰ ਰਿਹਾ ਸੀ। ਕੁਝ ਖਾਲਿਸਤਾਨੀ ਪੱਖੀ ਸਮੂਹਾਂ ਵੱਲੋਂ ਕੀਤੇ ਗਏ ਹਮਲੇ ਵਿੱਚ 2 ਸੁਰੱਖਿਆ ਗਾਰਡ ਜ਼ਖਮੀ ਹੋ ਗਏ ਹਨ।
ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨੂੰ ਐਤਵਾਰ ਨੂੰ ਭਾਰਤੀ ਸਮੇਂ ਮੁਤਾਬਕ ਕਰੀਬ 13:50 ਵਜੇ ਭਾਰਤੀ ਹਾਈ ਕਮਿਸ਼ਨ ਵਿਚ ਹਮਲੇ ਦੀ ਸੂਚਨਾ ਦਿੱਤੀ ਗਈ ਸੀ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਜ਼ਿਆਦਾਤਰ ਬਦਮਾਸ਼ ਫਰਾਰ ਹੋ ਗਏ ਸਨ। ਫੋਰਸ ਦੇ ਬੁਲਾਰੇ ਨੇ ਦੱਸਿਆ ਕਿ ਹਮਲੇ ਵਿੱਚ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਅਤੇ ਸੁਰੱਖਿਆ ਅਮਲੇ ਦੇ 2 ਮੈਂਬਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਹਸਪਤਾਲ ਵਿੱਚ ਇਲਾਜ ਦੀ ਲੋੜ ਨਹੀਂ ਪਈ। ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਲੰਡਨ ਦੇ ਮੇਅਰ ਸਾਦਿਕ ਖਾਨ ਨੇ ਇਕ ਟਵੀਟ ‘ਚ ਕਿਹਾ, ”ਮੈਂ ਭਾਰਤੀ ਹਾਈ ਕਮਿਸ਼ਨ ‘ਚ ਹਿੰਸਾ ਅਤੇ ਭੰਨਤੋੜ ਦੀ ਨਿੰਦਾ ਕਰਦਾ ਹਾਂ। ਇਸ ਤਰ੍ਹਾਂ ਦੇ ਵਿਵਹਾਰ ਲਈ ਸਾਡੇ ਸ਼ਹਿਰ ਵਿੱਚ ਕੋਈ ਥਾਂ ਨਹੀਂ ਹੈ। ”ਉਨ੍ਹਾਂ ਕਿਹਾ ਕਿ ਮੈਟਰੋਪੋਲੀਟਨ ਪੁਲਸ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Comment here