ਖਬਰਾਂਚਲੰਤ ਮਾਮਲੇਪ੍ਰਵਾਸੀ ਮਸਲੇ

ਭਾਰਤ-ਅਮਰੀਕਾ ਸੰਬੰਧ ਤੇਜ਼ੀ ਨਾਲ ਵਧ ਰਹੇ ਹਨ-ਤਰਨਜੀਤ ਸੰਧੂ

ਵਾਸ਼ਿੰਗਟਨ-ਭਾਰਤ ਅਤੇ ਅਮਰੀਕਾ ਵਿਚਾਲੇ ਸਬੰਧ ਲਗਾਤਾਰ ਮਜ਼ਬੂਤ ਹੋਏ ਹਨ ਅਤੇ ਦੋਵਾਂ ਦੇਸ਼ਾਂ ਦੇ ਇਕੱਠੇ ਆਉਣ ਨਾਲ ਦੁਵੱਲੀ ਰਣਨੀਤਕ ਭਾਈਵਾਲੀ ਨੂੰ ਨਵਾਂ ਹੁਲਾਰਾ ਮਿਲਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕੀਤੇ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਹਿੰਦ-ਪ੍ਰਸ਼ਾਂਤ ਖੇਤਰ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਸੰਧੂ ਨੇ ਇਹ ਸ਼ਬਦ ਕੋਲੰਬੀਆ ਯੂਨੀਵਰਸਿਟੀ ਦੇ ਸਕੂਲ ਆਫ ਇੰਟਰਨੈਸ਼ਨਲ ਐਂਡ ਪਬਲਿਕ ਅਫੇਅਰਜ਼ ਵਿਖੇ ਇੰਡੀਆ ਐਟ-75 ਸੰਮੇਲਨ ’ਚ ਦਿੱਤੇ ਭਾਸ਼ਣ ਦੌਰਾਨ ਪ੍ਰਗਟਾਏ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਵਿਚਕਾਰ ਲਗਾਤਾਰ ਸੰਪਰਕ ਅਤੇ ਮੰਤਰੀ ਪੱਧਰ ’ਤੇ ਚੱਲ ਰਹੇ ਵਿਚਾਰ-ਵਟਾਂਦਰੇ ਨੇ ਸਬੰਧਾਂ ਨੂੰ ਸਮੁੱਚੀ ਦਿਸ਼ਾ ਪ੍ਰਦਾਨ ਕੀਤੀ ਹੈ। ਸੰਧੂ ਨੇ ਕਿਹਾ ਕਿ ਅਸੀਂ ਆਪਣੇ ਆਗੂਆਂ ਦੇ ਵਿਜ਼ਨ ਨੂੰ ਲਾਗੂ ਕਰਨ ਲਈ ਯਤਨਸ਼ੀਲ ਹਾਂ। ਸਾਡੇ ਦੁਵੱਲੇ ਸਬੰਧ ਤੇਜ਼ੀ ਨਾਲ ਅੱਗੇ ਵਧੇ ਹਨ।
ਕੁਵਾਡ ਬਾਰੇ, ਜੋ ਕਿ ਭਾਰਤ, ਅਮਰੀਕਾ, ਆਸਟ੍ਰੇਲੀਆ ਅਤੇ ਜਾਪਾਨ ਵਰਗੇ ਦੇਸ਼ਾਂ ਦਾ ਸਮੂਹ ਹੈ, ਉਨ੍ਹਾਂ ਨੇ ਕਿਹਾ ਕਿ ਹਿੰਦ-ਪ੍ਰਸ਼ਾਂਤ ਇਕਨਾਮਿਕ ਫਰੇਮਵਰਕ (ਆਈ. ਪੀ. ਈ. ਐੱਫ.) ਅਤੇ ਭਾਰਤ, ਇਜ਼ਰਾਈਲ, ਅਮਰੀਕਾ ਅਤੇ ਸੰਯੁਕਤ ਅਰਬ ਅਮੀਰਾਤ ਵਿਚਕਾਰ ਅੰਤਰ ਹੈ। ਸਰਕਾਰੀ ਆਰਥਿਕ ਸਹਿਯੋਗ ਫੋਰਮ ਰਾਹੀਂ ਹਿੰਦ-ਪ੍ਰਸ਼ਾਂਤ ਨੇ ਸਾਡੀ ਰਣਨੀਤਕ ਭਾਈਵਾਲੀ ਨੂੰ ਨਵਾਂ ਹੁਲਾਰਾ ਦਿੱਤਾ ਹੈ।
ਇਸ ਤੋਂ ਪਹਿਲਾਂ ਸੰਧੂ ਨੇ ਅਜ਼ਾਦੀ ਕੇ ਅੰਮ੍ਰਿਤ ਮਹਾਉਤਸਵ ’ਤੇ ਕਿਹਾ ਸੀ ਕਿ ਅਗਲੇ 25 ਸਾਲਾਂ ’ਚ ਅਮਰੀਕਾ ਅਤੇ ਭਾਰਤ ਮਿਲ ਕੇ ਨਵੇਂ ਕੀਰਤੀਮਾਨ ਸਥਾਪਿਤ ਕਰਨਗੇ। ਉਨ੍ਹਾਂ ਕਿਹਾ ਸੀ ਕਿ ਭਾਰਤ-ਅਮਰੀਕਾ ਭਾਈਵਾਲੀ ਦੋਵਾਂ ਦੇਸ਼ਾਂ ਅਤੇ ਦੁਨੀਆ ਲਈ ਸਭ ਤੋਂ ਮਹੱਤਵਪੂਰਨ ਸਬੰਧਾਂ ਵਿਚੋਂ ਇਕ ਬਣ ਗਈ ਹੈ। ਸੰਧੂ ਨੇ ਕਿਹਾ ਸੀ ਕਿ ਕਿਉਂਕਿ ਭਾਰਤ ਸਕਾਰਾਤਮਕ ਤਰੱਕੀ ਕਰ ਰਿਹਾ ਹੈ ਅਤੇ ਸਾਨੂੰ ਆਉਣ ਵਾਲੀਆਂ ਪੀੜ੍ਹੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਹੋਰ ਕੰਮ ਕਰਨਾ ਹੋਵੇਗਾ।

Comment here