ਨਵੀਂ ਦਿੱਲੀ-ਭਾਰਤ ਖਿਲਾਫ਼ ਕੂੜ ਪ੍ਰਚਾਰ ਅਤੇ ਫੇਕ ਨਿਊਜ਼ ਫੈਲਾਉਣ ਦੇ ਮਾਮਲੇ ’ਚ 20 ਪਾਕਿਸਤਾਨੀ ਯੂਟਿਊਬ ਚੈਨਲ ਤੇ ਦੋ ਵੈੱਬਸਾਈਟਸ ’ਤੇ ਬਲਾਕ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਕਾਰਵਾਈ ਸੋਮਵਾਰ ਨੂੰ ਹੋਈ ਹੈ। ਭਾਰਤ ਸਰਕਾਰ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਖੁਫੀਆ ਏਜੰਸੀਆਂ ਦੇ ਤਾਲਮੇਲ ’ਚ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਸੋਮਵਾਰ ਇੰਟਰਨੈੱਟ ’ਤੇ ਭਾਰਤ ਵਿਰੋਧੀ ਪ੍ਰਚਾਰ ਤੇ ਫੇਕ ਨਿਊਜ਼ ਫੈਲਾਉਣ ਵਾਲੀ ਯੂਟਿਊਬ ’ਤੇ 20 ਚੈਨਲਾਂ ਤੇ 2 ਵੈੱਬਸਾਈਟਾਂ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ। ਚੈਨਲ ਅਤੇ ਵੈੱਬਸਾਈਟ ਪਾਕਿਸਤਾਨ ਵੱਲੋਂ ਚਲਾਈਆਂ ਜਾ ਰਹੀਆਂ ਸਨ। ਭਾਰਤ ਨਾਲ ਸੰਬੰਧਤ ਵੱਖ-ਵੱਖ ਸੰਵੇਦਨਸ਼ੀਲ ਵਿਸ਼ਿਆਂ ਬਾਰੇ ਫਰਜ਼ੀ ਖਬਰਾਂ ਫੈਲਾ ਰਹੇ ਸਨ।
ਭਾਰਤ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ’ਚ ਅੱਗੇ ਕਿਹਾ ਗਿਆ ਹੈ ਕਿ ਚੈਨਲਾਂ ਦੀ ਵਰਤੋਂ ਕਸ਼ਮੀਰ, ਭਾਰਤੀ ਫੌਜ, ਭਾਰਤ ’ਚ ਘੱਟ ਗਿਣਤੀ ਭਾਈਚਾਰਿਆਂ, ਰਾਮ ਮੰਦਰ, ਸੀਡੀਐਸ ਜਨਰਲ ਬਿਪਿਨ ਰਾਵਤ ਆਦਿ ਵਿਸ਼ਿਆਂ ’ਤੇ ਭੈੜੀ ਸਮੱਗਰੀ ਪੋਸਟ ਕਰਨ ਲਈ ਕੀਤੀ ਗਈ ਸੀ। ਇਨ੍ਹਾਂ ਯੂ-ਟਿਊਬ ਚੈਨਲਾਂ ਨੇ ਕਿਸਾਨਾਂ ਦੇ ਪ੍ਰਦਰਸ਼ਨ, ਨਾਗਰਿਕਤਾ ਕਾਨੂੰਨ ਖਿਲਾਫ ਪ੍ਰਦਰਸ਼ਨ ਵਰਗੇ ਮੁੱਦਿਆਂ ’ਤੇ ਸਮੱਗਰੀ ਵੀ ਪੋਸਟ ਕੀਤੀ ਸੀ। ਇਨ੍ਹਾਂ ਰਾਹੀਂ ਘੱਟ ਗਿਣਤੀਆਂ ਨੂੰ ਸਰਕਾਰ ਵਿਰੁੱਧ ਭੜਕਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਸੀ। ਇਹ ਵੀ ਖਦਸ਼ਾ ਪ੍ਰਗਟਾਇਆ ਗਿਆ ਸੀ ਕਿ ਇਨ੍ਹਾਂ ਚੈਨਲਾਂ ਦੀ ਵਰਤੋਂ 5 ਸੂਬਿਆਂ ’ਚ ਹੋਣ ਵਾਲੀਆਂ ਚੋਣਾਂ ਦੀ ਜਮਹੂਰੀ ਪ੍ਰਕਿਰਿਆ ਨੂੰ ਕਮਜ਼ੋਰ ਕਰਨ ਲਈ ਸਮੱਗਰੀ ਪੋਸਟ ਕਰਨ ਲਈ ਹੋ ਸਕਦੀ ਸੀ।
Comment here