ਨਵੀਂ ਦਿੱਲੀ-ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 8,865 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ 287 ਦਿਨਾਂ ’ਚ ਸਭ ਤੋਂ ਘੱਟ ਹਨ। ਉੱਥੇ ਹੀ ਇਕ ਦਿਨ ’ਚ 197 ਲੋਕਾਂ ਦੀ ਮੌਤ ਹੋਈ ਹੈ। ਦੇਸ਼ ’ਚ ਇਸ ਸਮੇਂ ਇਕ ਲੱਖ 30 ਹਜ਼ਾਰ 793 ਕੋਰੋਨਾ ਰੋਗੀਆਂ ਦਾ ਇਲਾਜ ਚੱਲ ਰਿਹਾ ਹੈ। ਸੰਕਰਮਣ ਦਰ 0.38 ਫੀਸਦੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ’ਚ 59 ਲੱਖ 75 ਹਜ਼ਾਰ 469 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ ਅੱਜ ਸਵੇਰੇ 7 ਵਜੇ ਤੱਕ 112 ਕਰੋੜ 97 ਲੱਖ 87 ਹਜ਼ਾਰ 45 ਹੋ ਗਿਆ ਹੈ। ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ ’ਚ 11971 ਕੋਰੋਨਾ ਰੋਗੀ ਸਿਹਤਮੰਦ ਹੋਏ ਹਨ। ਹੁਣ ਤੱਕ 3 ਕਰੋੜ 38 ਲੱਖ 61 ਹਜ਼ਾਰ 756 ਲੋਕ ਕੋਰੋਨਾ ਸੰਕਰਮਣ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਵਾਲਿਆਂ ਦੀ ਦਰ 98.27 ਫੀਸਦੀ ਹੈ। ਦੇਸ਼ ’ਚ ਪਿਛਲੇ 24 ਘੰਟਿਆਂ ’ਚ 11 ਲੱਖ 7 ਹਜ਼ਾਰ 617 ਕੋਰੋਨਾ ਟੈਸਟ ਕੀਤੇ ਗਏ ਹਨ। ਹੁਣ ਤੱਕ ਕੁੱਲ 62 ਕਰੋੜ 57 ਲੱਖ 74 ਹਜ਼ਾਰ 159 ਕੋਰੋਨਾ ਟੈਸਟ ਕੀਤੇ ਗਏ ਹਨ।
ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਜੰਮੂ ’ਚ ਅੱਜ ਤੋਂ ਰਾਤ ਦਾ ਕਰਫਿਊ ਲਾਗੂ
ਜੰਮੂ-ਕਸ਼ਮੀਰ ਦੀ ਸਰਦੀਆਂ ਦੀ ਰਾਜਧਾਨੀ ’ਚ ਬੁੱਧਵਾਰ ਤੋਂ ਰਾਤ ਦਾ ਕਰਫਿਊ ਲਾਗੂ ਰਹੇਗਾ ਕਿਉਂਕਿ ਖੇਤਰ ’ਚ ਕੋਵਿਡ-19 ਦੀ ਲਾਗ ਦੀ ਦਰ ਵਧ ਰਹੀ ਹੈ। ਜ਼ਿਲ੍ਹੇ ਦੇ ਇਕ ਉੱਚ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਅਧਿਕਾਰੀ ਅੰਸ਼ੁਲ ਗਰਗ ਨੇ ਮੰਗਲਵਾਰ ਨੂੰ ਕਿਹਾ ਕਿ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗਰਗ ਨੇ ਇੱਕ ਟਵੀਟ ਵਿੱਚ ਕਿਹਾ, ‘‘ਜੰਮੂ ਵਿੱਚ ਲਾਗ ਦੀ ਦਰ ਵਿੱਚ ਵਾਧੇ ਦੇ ਮੱਦੇਨਜ਼ਰ, ਡੀ.ਡੀ.ਐਮ.ਏ. (ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ) ਨੇ 17 ਨਵੰਬਰ (ਬੁੱਧਵਾਰ) ਤੋਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਾਤ ਦਾ ਕਰਫਿਊ ਲਗਾਇਆ ਹੈ।’’
Comment here