ਨਵੀਂ ਦਿੱਲੀ-ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ ਭਾਰਤ ‘ਚ ਇਕ ਦਿਨ ‘ਚ ਕੋਰੋਨਾ ਦੇ 13,216 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 4,32,83,793 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 68,108 ‘ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਤੋਂ ਇਹ ਜਾਣਕਾਰੀ ਮਿਲੀ ਹੈ। 113 ਦਿਨਾਂ ਚ ਇਹ ਪਹਿਲੀ ਵਾਰ ਹੈ, ਜਦੋਂ ਦੇਸ਼ ‘ਚ ਸੰਕਰਮਣ ਦੇ 13 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ ‘ਚ ਬੀਤੇ 24 ਘੰਟਿਆਂ ‘ਚ ਸੰਕਰਮਣ ਨਾਲ 23 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,24,840 ਹੋ ਗਈ।
Comment here