ਸਿਹਤ-ਖਬਰਾਂਖਬਰਾਂ

ਭਾਰਤ ’ਚ ਕੋਰੋਨਾ ਦੇ 90 ਹਜ਼ਾਰ ਤੋਂ ਵੱਧ ਮਾਮਲੇ ਆਏ

ਨਵੀਂ ਦਿੱਲੀ-ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 90,928 ਨਵੇਂ ਮਾਮਲੇ ਆਏ 19,206 ਰਿਕਵਰੀ ਅਤੇ 325 ਮੌਤਾਂ ਹੋਈਆਂ। ਇਸ ਦੌਰਾਨ 10 ਜਨਵਰੀ ਤੋਂ ਗੰਭੀਰ ਬੀਮਾਰੀ ਵਾਲੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ, ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਨੂੰ ਕੋਰੋਨਾ ਵੈਕਸੀਨ ਦੀ ਤੀਜੀ ਡੋਜ਼ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਮੋਦੀ ਨੇ 25 ਦਸੰਬਰ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਇਸ ਦਾ ਐਲਾਨ ਕੀਤਾ ਸੀ। ਸਾਵਧਾਨੀ ਦੀ ਖੁਰਾਕ ਬਾਰੇ ਅਜੇ ਇਹ ਸਪੱਸ਼ਟ ਨਹੀਂ ਸੀ ਕਿ ਕਿਹੜੀ ਵੈਕਸੀਨ ਲਗਾਈ ਜਾਵੇਗੀ? ਯਾਨੀ ਉਹ ਟੀਕਾ ਜੋ ਪਹਿਲਾਂ ਦਿੱਤਾ ਗਿਆ ਸੀ ਜਾਂ ਕੋਈ ਹੋਰ ਟੀਕਾ। ਹੁਣ ਇਸ ਨੂੰ ਲੈ ਕੇ ਸਥਿਤੀ ਸਾਫ ਹੋ ਗਈ ਹੈ। ਦੇਸ਼ ਵਿੱਚ ਕੋਰੋਨਾ ਬਾਰੇ ਸਿਹਤ ਮੰਤਰਾਲੇ ਦੀ ਬ੍ਰੀਫਿੰਗ ਦੌਰਾਨ, ਨੀਤੀ ਆਯੋਗ ਦੇ ਮੈਂਬਰ-ਸਿਹਤ ਡਾਕਟਰ ਵੀਕੇ ਪਾਲ ਨੇ ਬੁੱਧਵਾਰ ਨੂੰ ਇਸ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰੀਕਾਸ਼ਨ ਦੀ ਕੋਰੋਨਾ ਵੈਕਸੀਨ ਦੀ ਉਹੀ ਡੋਜ਼ ਦਿੱਤੀ ਜਾਵੇਗੀ ਜੋ ਕਿ ਪਹਿਲਾਂ ਉਨ੍ਹਾਂ ਨੂੰ ਦਿੱਤੀ ਜਾ ਚੁੱਕੀ ਹੈ। ਯਾਨੀ ਜਿਨ੍ਹਾਂ ਲੋਕਾਂ ਨੂੰ ਕੋਵੈਕਸੀਨ ਲੱਗੀ ਹੈ, ਉਨ੍ਹਾਂ ਨੂੰ ਕੋਵੈਕਸੀਨ ਹੀ ਲੱਗੇਗੀ ਅਤੇ ਜਿਨ੍ਹਾਂ ਨੂੰ ਕੋਵਿਸ਼ੀਲਡ ਦੀਆਂ ਦੋ ਖੁਰਾਕਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਨੂੰ ਹੀ ਕੋਵਿਸ਼ੀਲਡ ਦਿੱਤੀ ਜਾਵੇਗੀ।

Comment here