ਨਵੀਂ ਦਿੱਲੀ- ਵਿਸ਼ਵ ਦੇ ਕਈ ਮੁਲਕਾਂ ਵਿਚ ਕਰੋਨਾ ਨੇ ਇੱਕ ਵਾਰ ਫੇਰ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਭਾਰਤ ਵਿੱਚ ਬੇਸ਼ਕ ਸਥਿਤੀ ਸਥਿਰ ਹੈ ਪਰ ਫੇਰ ਵੀ ਦੋ ਹਜ਼ਾਰ ਦੇ ਕਰੀਬ ਨਵੇਂ ਕੇਸ ਹਰ ਰੋਜ਼ ਆ ਰਹੇ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਸੰਕਰਮਣ ਦੇ 2,022 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 2,099 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਵਿੱਚ 46 ਮਰੀਜ਼ਾਂ ਦੀ ਵੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਐਕਟਿਵ ਕੇਸ ਹੁਣ 14,832 ‘ਤੇ ਆ ਗਏ ਹਨ। ਰੋਜ਼ਾਨਾ ਸਕਾਰਾਤਮਕਤਾ ਦਰ ਵੱਧ ਕੇ 0.69 ਹੋ ਗਈ ਹੈ। ਰਿਪੋਰਟ ਮੁਤਾਬਕ ਹੁਣ ਤਕ ਕੁੱਲ 4 ਕਰੋੜ 25 ਲੱਖ 99 ਹਜ਼ਾਰ 102 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਜਦਕਿ ਕੋਵਿਡ ਕਾਰਨ 5 ਲੱਖ 24 ਹਜ਼ਾਰ 459 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਇਸ ਸਮੇਂ ਦੇਸ਼ ਭਰ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ 15 ਹਜ਼ਾਰ ਤਕ ਆ ਗਈ ਹੈ। ਐਕਟਿਵ ਕੇਸ ਕੁੱਲ ਇਨਫੈਕਸ਼ਨ ਦਾ 0.03 ਫੀਸਦੀ ਬਣ ਗਏ ਹਨ। ਇਸ ਸਮੇਂ ਦੇਸ਼ ਵਿੱਚ ਰਿਕਵਰੀ ਦਰ 98.75 ਫੀਸਦੀ ਦਰਜ ਕੀਤੀ ਗਈ ਹੈ। ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4 ਕਰੋੜ, 25 ਲੱਖ, 99 ਹਜ਼ਾਰ, 102 ਲੋਕ ਇਸ ਮਹਾਂਮਾਰੀ ਨੂੰ ਮਾਤ ਦੇ ਚੁੱਕੇ ਹਨ। ਦੇਸ਼ ‘ਚ ਰੋਜ਼ਾਨਾ ਸਕਾਰਾਤਮਕਤਾ ਦਰ 0.69 ਫੀਸਦੀ ‘ਤੇ ਆ ਗਈ ਹੈ, ਜਦਕਿ ਹਫਤਾਵਾਰੀ ਸਕਾਰਾਤਮਕਤਾ ਦਰ 0.49 ਫੀਸਦੀ ‘ਤੇ ਆ ਗਈ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ 84.70 ਕਰੋੜ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 2,94,812 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਰਾਸ਼ਟਰੀ ਟੀਕਾਕਰਨ ਮੁਹਿੰਮ ਦੇ ਤਹਿਤ ਹੁਣ ਤਕ ਦੇਸ਼ ਭਰ ਵਿੱਚ ਲੋਕਾਂ ਨੂੰ ਕੁੱਲ 192.38 ਕਰੋੜ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
Comment here