ਨਵੀਂ ਦਿੱਲੀ-ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਅਤੇ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦੋਵਾਂ ਦੇਸ਼ਾਂ ਵਿਚਾਲੇ ‘2+2’ ਮੰਤਰੀ ਪੱਧਰੀ ਵਾਰਤਾ ਲਈ 6 ਦਸੰਬਰ ਨੂੰ ਭਾਰਤ ਆਉਣਗੇ। ਰੂਸੀ ਦੂਤਘਰ ਨੇ ਇਹ ਜਾਣਕਾਰੀ ਦਿੱਤੀ। ਲਾਵਰੋਵ ਅਤੇ ਸ਼ੋਇਗੂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੀਟਿੰਗ ਕਰਨਗੇ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਿਖਰ ਵਾਰਤਾ ਲਈ 6 ਦਸੰਬਰ ਦੇ ਆਸਪਾਸ ਭਾਰਤ ਆਉਣ ਦੀ ਸੰਭਾਵਨਾ ਹੈ। ਦੂਤਾਵਾਸ ਦੇ ਬੁਲਾਰੇ ਨੇ ਕਿਹਾ, “6 ਦਸੰਬਰ ਨੂੰ, ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਅਤੇ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨਵੀਂ ਦਿੱਲੀ ਵਿੱਚ ਆਪਣੇ ਭਾਰਤੀ ਹਮਰੁਤਬਾ ਐਸ ਜੈਸ਼ੰਕਰ ਅਤੇ ਰਾਜਨਾਥ ਸਿੰਘ ਨਾਲ ਗੱਲਬਾਤ ਕਰਨਗੇ।” ਉਨ੍ਹਾਂ ਕਿਹਾ ਕਿ ਮੰਤਰੀਆਂ ਤੋਂ ਏਸ਼ੀਆ-ਪ੍ਰਸ਼ਾਂਤ ਖੇਤਰ ਦੀ ਸਥਿਤੀ ਅਤੇ ਅਫਗਾਨਿਸਤਾਨ ਅਤੇ ਸੀਰੀਆ ਦੇ ਵਿਕਾਸ ਸਮੇਤ ਪ੍ਰਮੁੱਖ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ‘ਤੇ ਡੂੰਘਾਈ ਨਾਲ ਚਰਚਾ ਕਰਨ ਦੀ ਉਮੀਦ ਹੈ। ਰੂਸ ਇੰਡੋ-ਪੈਸੀਫਿਕ ਨੂੰ ਏਸ਼ੀਆ-ਪ੍ਰਸ਼ਾਂਤ ਕਹਿੰਦਾ ਹੈ। ਬੁਲਾਰੇ ਨੇ ਕਿਹਾ ਕਿ ਦੋਵਾਂ ਧਿਰਾਂ ਵੱਲੋਂ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਅਤੇ ਰੂਸ-ਭਾਰਤ-ਚੀਨ (ਆਰਆਈਸੀ) ਤਿਕੋਣੀ ਮੀਟਿੰਗ ਵਿੱਚ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਦੀ ਵੀ ਉਮੀਦ ਹੈ। ਬੁਲਾਰੇ ਨੇ ਕਿਹਾ, ”ਭਵਿੱਖ ਵਿੱਚ, ਰੂਸ ਅਤੇ ਭਾਰਤ ਵਿਚਕਾਰ ਸਮੇਂ-ਸਮੇਂ ‘ਤੇ ਇਸ ਫਾਰਮੈਟ ਵਿੱਚ ਵਾਰੀ-ਵਾਰੀ ਗੱਲਬਾਤ ਕਰਵਾਉਣ ਦਾ ਇਰਾਦਾ ਹੈ।” ਇਸ ਸਬੰਧੀ ਗੱਲਬਾਤ ਹੋਈ ਹੈ, ਜਿਸ ਵਿੱਚ ਦੋਵਾਂ ਦੇਸ਼ਾਂ ਦੇ ਦੋ-ਦੋ ਮੰਤਰੀ ਸ਼ਾਮਲ ਹਨ।
Comment here