ਖਬਰਾਂ

ਭਾਰਤ ਦੇ ਕਈ ਸੂਬਿਆਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਨਵੀਂ ਦਿੱਲੀ-ਉੱਤਰੀ-ਪੱਛਮੀ ਖੇਤਰ ‘ਚ ਪਿਛਲੇ ਕੁਝ ਹਫਤਿਆਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ ਮੌਸਮ ਵਿਭਾਗ ਨੇ ਕਿਹਾ ਕਿ ਦੱਖਣ-ਪੱਛਮੀ ਮੌਨਸੂਨ ਪੱਛਮੀ ਬੰਗਾਲ, ਝਾਰਖੰਡ ਤੇ ਬਿਹਾਰ ਦੇ ਕੁਝ ਹਿੱਸਿਆਂ ‘ਚ ਅੱਗੇ ਵਧਿਆ ਹੈ। ਆਪਣੇ ਤਾਜ਼ਾ ਬੁਲੇਟਿਨ ਵਿੱਚ, ੀੰਧ ਨੇ ਕਿਹਾ, ਮੌਨਸੂਨ ਸ਼ਨੀਵਾਰ ਨੂੰ ਪੱਛਮੀ-ਮੱਧ ਬੰਗਾਲ ਦੀ ਖਾੜੀ, ਉੱਤਰ-ਪੱਛਮੀ ਬੰਗਾਲ ਦੀ ਖਾੜੀ ਦੇ ਜ਼ਿਆਦਾਤਰ ਹਿੱਸਿਆਂ, ਗੰਗਾ ਬੰਗਾਲ, ਝਾਰਖੰਡ ਅਤੇ ਬਿਹਾਰ ਦੇ ਕੁਝ ਹੋਰ ਹਿੱਸਿਆਂ ਵਿੱਚ ਅੱਗੇ ਵਧਿਆ ਹੈ। ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼ ਅਤੇ ਉੱਤਰ-ਪੱਛਮੀ ਬੰਗਾਲ ਦੀ ਖਾੜੀ ਵਿੱਚ ਮੌਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ, ਮਾਨਸੂਨ ਛੱਤੀਸਗੜ੍ਹ ਅਤੇ ਉੜੀਸਾ, ਗੰਗਾ ਪੱਛਮੀ ਬੰਗਾਲ, ਝਾਰਖੰਡ, ਬਿਹਾਰ ਅਤੇ ਉੱਤਰ-ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਅੱਗੇ ਵਧੇਗਾ। ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਦੌਰਾਨ ਬਿਹਾਰ, ਝਾਰਖੰਡ, ਉੜੀਸਾ ਅਤੇ ਬੰਗਾਲ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੀ ਬਾਰਿਸ਼ ਦੀ ਭਵਿੱਖਬਾਣੀ
ਆਈਐਮਡੀ ਨੇ ਕਿਹਾ ਕਿ ਅਗਲੇ 3 ਦਿਨਾਂ ਦੌਰਾਨ ਉੱਤਰ-ਪੂਰਬੀ ਭਾਰਤ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ ਅਗਲੇ 5 ਦਿਨਾਂ ਦੌਰਾਨ ਬਿਹਾਰ, ਝਾਰਖੰਡ, ਉੜੀਸਾ ਅਤੇ ਬੰਗਾਲ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 20 ਤੋਂ 22 ਜੂਨ ਦੇ ਦੌਰਾਨ, ਓਡੀਸ਼ਾ ਦੇ ਅਲੱਗ-ਥਲੱਗ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦਿੱਲੀ ਵਿੱਚ ਸੁਹਾਵਣਾ ਮੌਸਮ
ਆਈਐਮਡੀ ਨੇ ਕਿਹਾ ਕਿ ਦਿੱਲੀ ਵਾਸੀਆਂ ਨੇ ਸ਼ਨੀਵਾਰ ਨੂੰ ਇੱਕ ਸੁਹਾਵਣਾ ਦਿਨ ਦੇਖਿਆ। ਵੱਧ ਤੋਂ ਵੱਧ ਤਾਪਮਾਨ 32.7 ਡਿਗਰੀ ਸੈਲਸੀਅਸ, ਆਮ ਨਾਲੋਂ 7 ਡਿਗਰੀ ਘੱਟ ਅਤੇ ਜੂਨ ਵਿੱਚ ਸਭ ਤੋਂ ਘੱਟ ਤਾਪਮਾਨ ਸੀ। ਮੌਸਮ ਵਿਭਾਗ ਨੇ ਕਿਹਾ, ਮੰਗਲਵਾਰ ਤਕ ਰਾਜਧਾਨੀ ਵਿੱਚ ਬੱਦਲਵਾਈ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਆਈਐਮਡੀ ਨੇ ਅਗਲੇ 2 ਤੋਂ 3 ਦਿਨਾਂ ਵਿੱਚ ਹੋਰ ਪ੍ਰੀ-ਮੌਨਸੂਨ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਨਾਲ ਮੀਂਹ ਦੀ ਕਮੀ ਪੂਰੀ ਹੋਣ ਦੀ ਸੰਭਾਵਨਾ ਹੈ।
ਪੰਜਾਬ ਤੇ ਹਰਿਆਣਾ ‘ਚ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ
ਦੋਵਾਂ ਸੂਬਿਆਂ ਵਿੱਚ ਮੀਂਹ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।
ਰਾਜਸਥਾਨ ਵਿੱਚ ਮੀਂਹ
ਰਾਜਸਥਾਨ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਅਲਵਰ, ਝੁੰਝੁਨੂ ਅਤੇ ਸੀਕਰ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਓਡੀਸ਼ਾ ਦੇ ਕੁਝ ਇਲਾਕਿਆਂ ‘ਚ ਭਾਰੀ ਬਾਰਿਸ਼ 
ਅਗਲੇ ਦੋ-ਤਿੰਨ ਦਿਨਾਂ ਵਿੱਚ ਮੌਨਸੂਨ ਦੇ ਅੱਗੇ ਵਧਣ ਨਾਲ ਓਡੀਸ਼ਾ ਦੇ ਕੁਝ ਹਿੱਸਿਆਂ ਵਿੱਚ ਸ਼ਨੀਵਾਰ ਨੂੰ ਭਾਰੀ ਮੀਂਹ ਪਿਆ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਸੂਬੇ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਹ ਕਿਹਾ ਗਿਆ ਸੀ ਕਿ ਬੰਗਾਲ ਦੀ ਖਾੜੀ ਤੋਂ ਤੇਜ਼ ਦੱਖਣ ਅਤੇ ਦੱਖਣ-ਪੱਛਮੀ ਹਵਾਵਾਂ ਚੱਲਣਗੀਆਂ।
ਮੌਨਸੂਨ ਦੀ ਬਾਰਿਸ਼ ਨੇ ਬੰਗਾਲ ‘ਚ ਬਦਲਿਆ ਮੌਸਮ
ਮੌਸਮ ਵਿਭਾਗ ਨੇ ਕਿਹਾ ਕਿ ਕੋਲਕਾਤਾ ਅਤੇ ਇਸ ਦੇ ਨਾਲ ਲੱਗਦੇ ਜ਼ਿਲਿ੍ਹਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ ਕਿਉਂਕਿ ਦੱਖਣ-ਪੱਛਮੀ ਮੌਨਸੂਨ ਬੰਗਾਲ ਵਿੱਚ ਦਾਖਲ ਹੋਇਆ ਸੀ। ਆਈਐਮਡੀ ਨੇ ਇੱਕ ਬਿਆਨ ਵਿੱਚ ਕਿਹਾ, ਅਗਲੇ 24 ਘੰਟਿਆਂ ਵਿੱਚ ਕੂਚ ਬਿਹਾਰ, ਜਲਪਾਈਗੁੜੀ, ਅਲੀਪੁਰਦੁਆਰ, ਦਾਰਜੀਲਿੰਗ ਅਤੇ ਕਲੀਮਪੋਂਗ ਜ਼ਿਲਿ੍ਹਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Comment here