ਸਿਆਸਤਖਬਰਾਂਦੁਨੀਆ

ਭਾਰਤ ਨਾਲ ਦੁਵੱਲੀ ਸਾਂਝੀਦਾਰੀ ਵਧਾਏਗਾ ਸ੍ਰੀਲੰਕਾ

ਕੋਲੰਬੋ-ਲੰਘੇ ਦਿਨੀਂ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨੇ ਕਿਹਾ ਕਿ ਸ਼੍ਰੀਲੰਕਾ ਦੀ ਜ਼ਮੀਨ ਦੀ ਕਿਸੇ ਵੀ ਅਜਿਹੀ ਗਤੀਵਿਧੀ ਲਈ ਇਸਤੇਮਾਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜੋ ਭਾਰਤ ਦੀ ਸੁਰੱਖਿਆ ਲਈ ਖਤਰਾ ਪੈਦਾ ਕਰ ਸਕਦੀ ਹੋਵੇ। ਵਿਦੇਸ਼ ਸਕੱਤਰ ਹਰਸ਼ਵਰਧਨ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਜਪਕਸ਼ੇ ਨਾਲ ਮੁਲਾਕਾਤ ਕੀਤੀ ਅਤੇ ਹਰੇਕ ਪੱਧਰਾਂ ’ਤੇ ਸਰਗਮਰ ਦੁਵੱਲੀ ਸਾਂਝੇਦਾਰੀ ਨੂੰ ਅਗੇ ਵਧਾਉਣ ਦੇ ਤੌਰ-ਤਰੀਕਿਆਂ ’ਤੇ ਚਰਚਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋਵਾਂ ਦੇਸ਼ਾਂ ਦਰਮਿਆਨ ਦੋਸਤੀ ਅਤੇ ਸਹਿਯੋਗ ਨੂੰ ਮਜ਼ਬੂਤ ਸੰਬੰਧਾਂ ’ਤੇ ਜ਼ੋਰ ਦਿੱਤਾ। ਸ਼ਿੰਗਲਾ ਭਾਰਤ ਅਤੇ ਸ਼੍ਰੀਲੰਕਾ ਦੇ ਦੁਵੱਲੇ ਸੰਬੰਧਾਂ ਦੀ ਸਮੀਖਿਆ ਲਈ ਚਾਰ ਦਿਨੀਂ ਯਾਤਰਾ ’ਤੇ ਇਥੇ ਪਹੁੰਚੇ ਸਨ।
ਰਾਜਪਕੇਸ਼ ਨੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼ਿੰਗਲਾ ਨੂੰ ਚੀਨ ਨਾਲ ਕੋਲੰਬੋ ਦੇ ਸੰਬੰਧਾਂ ਦੇ ਬਾਰੇ ’ਚ ‘ਵਪਾਰਕ ਤੌਰ ’ਤੇ’ ਜਾਣੂ ਕਰਵਾਇਆ। ਉਨ੍ਹਾਂ ਨੇ ਇਸ ਦੇ ਨਾਲ ਹੀ ਮਹਾਮਰੀ ਤੋਂ ਬਾਅਦ ਅਰਥਵਿਵਸਥਾ ਦੇ ਮੁੜ ਸੁਰਜੀਤ ਸਮੇਤ ਕਈ ਮੁੱਦਿਆਂ ’ਤੇ ਉਨ੍ਹਾਂ ਨਾਲ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।

Comment here