ਸਿਆਸਤਖਬਰਾਂਚਲੰਤ ਮਾਮਲੇਦੁਨੀਆ

ਭਾਰਤ ਨੂੰ ਛੱਡ ਚੀਨ ਨੇ ਕੌਮਾਂਤਰੀ ਉਡਾਣਾਂ ਨੂੰ ਦਿੱਤੀ ਇਜਾਜ਼ਤ

ਬੀਜਿੰਗ-ਕੋਵਿਡ-19 ਮਹਾਮਰੀ ਕਾਰਨ ਚੀਨ ਨੇ 2 ਸਾਲ ਪਹਿਲਾਂ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਲਗਾਈ ਸੀ। ਚੀਨ ਨੇ 2 ਸਾਲ ਦੀ ਪਾਬੰਦੀ ਦੇ ਬਾਅਦ ਹੁਣ ਅੰਤਰਰਾਸ਼ਟਰੀ ਉਡਾਣਾਂ ਨੂੰ ਇਜਾਜ਼ਤ ਦੇਣੀ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਚੀਨ ਨੇ ਪਿਛਲੇ ਮਹੀਨੇ ਭਾਰਤੀ ਪੇਸ਼ੇਵਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੀਜ਼ਾ ਪਾਬੰਦੀਆਂ ਹਟਾ ਦਿੱਤੀਆਂ ਸਨ ਪਰ ਉਸ ਨੇ ਭਾਰਤ ਲਈ ਹਵਾਈ ਸੇਵਾਵਾਂ ਮੁੜ ਤੋਂ ਸ਼ੁਰੂ ਕਰਨ ਦਾ ਕੋਈ ਸੰਕੇਤ ਨਹੀਂ ਦਿੱਤਾ ਹੈ।
ਸਰਕਾਰੀ ਮੀਡੀਆ ਖ਼ਬਰਾਂ ਵਿੱਚ ਕਿਹਾ ਗਿਆ ਹੈ ਕਿ ਚੀਨ ਨੇ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਮਨੋਨੀਤ ਹੋਟਲਾਂ ਵਿੱਚ ਇਕਾਂਤਵਾਸ ਦੀ ਮਿਆਦ ਨੂੰ ਘਟਾ ਕੇ ਸੱਤ ਦਿਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਹ ਇਸ ਪ੍ਰਕਿਰਿਆ ਨੂੰ ਹੋਰ ਅਨੁਕੂਲ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਚੀਨ ਦੇ ਸਰਕਾਰੀ ਅਖ਼ਬਾਰ ‘ਗਲੋਬਲ ਟਾਈਮਜ਼’ ਦੀ ਰਿਪੋਰਟ ਮੁਤਾਬਕ ਇਸ ਫ਼ੈਸਲੇ ਨਾਲ ਚੀਨ ਨੂੰ ਜੋੜਨ ਵਾਲੀਆਂ ਉਡਾਣਾਂ ਦੀ ਗਿਣਤੀ ‘ਚ ਕਾਫ਼ੀ ਵਾਧਾ ਹੋਇਆ ਹੈ। ਖ਼ਾਸ ਤੌਰ ‘ਤੇ, ਅਮਰੀਕਾ ਨੂੰ ਜੋੜਨ ਵਾਲੀਆਂ ਉਡਾਣਾਂ ਦੀ ਗਿਣਤੀ ਵਿਚ ਕਾਫ਼ੀ ਵਾਧਾ ਹੋਇਆ ਹੈ।
ਇਸ ਤੋਂ ਇਲਾਵਾ ਚੀਨ ਤੋਂ ਦੂਜੇ ਦੇਸ਼ਾਂ ਵਿਚ ਜਾਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਰਿਪੋਰਟ ਮੁਤਾਬਕ ਇਸ ਹਫ਼ਤੇ ਦੇ ਸ਼ੁਰੂ ‘ਚ 2,025 ਯਾਤਰੀ ਉਡਾਣਾਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਨਵੰਬਰ, 2020 ਤੋਂ ਚੀਨ ਅਤੇ ਭਾਰਤ ਵਿਚਕਾਰ ਕੋਈ ਨਿਯਮਤ ਉਡਾਣ ਨਹੀਂ ਹੈ ਅਤੇ ਦੋਵਾਂ ਦੇਸ਼ਾਂ ਵਿਚਾਲੇ ਅਜੇ ਤੱਕ ਕੋਈ ਉਡਾਣ ਸੂਚਿਤ ਨਹੀਂ ਹੋਈ ਹੈ। ਚੀਨ ਨੇ ਪਿਛਲੇ ਮਹੀਨੇ ਵੱਖ-ਵੱਖ ਚੀਨੀ ਸ਼ਹਿਰਾਂ ਵਿੱਚ ਕੰਮ ਕਰਨ ਵਾਲੇ ਭਾਰਤੀਆਂ, ਜੋ 2 ਸਾਲਾਂ ਤੋਂ ਭਾਰਤ ਵਿੱਚ ਫਸੇ ਹੋਏ ਹਨ, ਦੇ ਲਈ 2 ਸਾਲ ਦੀ ਵੀਜ਼ਾ ਪਾਬੰਦੀ ਹਟਾ ਦਿੱਤੀ ਹੈ।

Comment here