ਸਿਆਸਤਖਬਰਾਂਦੁਨੀਆ

ਭਾਰਤ ਨੇ ਹਮੇਸ਼ਾ ਵਿਕਾਸ ਦੇ ਤਜ਼ਰਬੇ ਸਾਂਝੇ ਕੀਤੇ : ਪੀਐਮ ਮੋਦੀ

ਨਵੀਂ ਦਿੱਲੀ-‘ਵਾਈਸ ਆਫ਼ ਗਲੋਬਲ ਸਾਊਥ ਸੰਮੇਲਨ’ ਦੇ ਉਦਘਾਟਨੀ ਸੈਸ਼ਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਰਤ ਵਿਸ਼ਵ ਮੰਚਾਂ ‘ਤੇ ਸਾਊਥ ਦੇ ਦੇਸ਼ਾਂ ਦੀ ਆਵਾਜ਼ ਬੁਲੰਦ ਕਰਦਾ ਰਹੇਗਾ। ਜੀ-20 ਦੇਸ਼ਾਂ ਦੇ ਸਮੂਹ ਦੇ ਪ੍ਰਧਾਨ ਵਜੋਂ ਭਾਰਤ ਵੱਲੋਂ ਆਯੋਜਿਤ ਇਸ ਦੋ-ਰੋਜ਼ਾ ਆਨਲਾਈਨ ਕਾਨਫਰੰਸ ‘ਚ 120 ਦੇਸ਼ਾਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਅੱਧੀ ਦਰਜਨ ਤੋਂ ਵੱਧ ਮੰਤਰੀ ਪੱਧਰੀ ਸੈਸ਼ਨ ਹੋਣਗੇ, ਜਿਸ ਵਿੱਚ ਸਿੱਖਿਆ, ਸਿਹਤ ਤੋਂ ਲੈ ਕੇ ਵਿਸ਼ਵ ਸੰਸਥਾਵਾਂ ਵਿਚ ਸੁਧਾਰਾਂ ਤੱਕ ਦੇ ਏਜੰਡੇ ‘ਤੇ ਚਰਚਾ ਕੀਤੀ ਜਾਵੇਗੀ।
ਇਸ ਦਾ ਮਕਸਦ ਜੀ-20 ਦੇ ਏਜੰਡੇ ‘ਚ ਵਿਕਾਸਸ਼ੀਲ ਦੇਸ਼ਾਂ ਦੀਆਂ ਚਿੰਤਾਵਾਂ ਅਤੇ ਤਰਜੀਹਾਂ ਨੂੰ ਸਥਾਨ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਹਮੇਸ਼ਾ ਹੀ ਗਲੋਬਲ ਸਾਊਥ ਦੇ ਆਪਣੇ ਭਰਾਵਾਂ ਨਾਲ ਵਿਕਾਸ ਦੇ ਤਜ਼ਰਬੇ ਸਾਂਝੇ ਕੀਤੇ ਹਨ। ਭਾਰਤ ਦੇ ਇਸ ਸਾਲ ਜੀ-20 ਸਮੂਹ ਦੀ ਪ੍ਰਧਾਨਗੀ ਸੰਭਾਲੀ ਹੈ ਅਤੇ ਭਾਰਤ ਦਾ ਉਦੇਸ਼ ਸਾਊਥ ਦੀ ਆਵਾਜ਼ ਨੂੰ ਚੁੱਕਣਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੁਨੀਆ ਸਾਹਮਣੇ ਪੇਸ਼ ਆ ਰਹੀਆਂ ਸਮੱਸਿਆਵਾਂ ਲਈ ਦੁਨੀਆ ਦੇ ਦੱਖਣੀ ਦੇਸ਼ ਜ਼ਿੰਮੇਵਾਰ ਨਹੀਂ ਹਨ ਪਰ ਉਨ੍ਹਾਂ ਦਾ ਸਭ ਤੋਂ ਵੱਧ ਮਾੜਾ ਨਤੀਜਾ ਉਨ੍ਹਾਂ ਨੂੰ ਚੁੱਕਣਾ ਪੈ ਰਿਹਾ ਹੈ। ਇਸ ਸਬੰਧ ਵਿਚ ਉਨ੍ਹਾਂ ਨੇ ਕੋਵਿਡ-19 ਮਹਾਮਾਰੀ, ਜਲਵਾਯੂ, ਪਰਿਵਰਤਨ, ਅੱਤਵਾਦ ਅਤੇ ਯੂਰਪ ਦੇ ਜੰਗ ਵਰਗੀਆਂ ਘਟਨਾਵਾਂ ਦੇ ਪ੍ਰਭਾਵ ਦਾ ਜ਼ਿਕਰ ਕੀਤਾ। ‘ਵਾਇਸ ਆਫ ਗਲੋਬਲ ਸਾਊਥ’ ਸੰਮੇਲਨ ‘ਚ ਪ੍ਰਧਾਨ ਮੰਤਰੀ ਨੇ ਈਂਧਨ ਅਤੇ ਖਾਦ ਦੀਆਂ ਵਧਦੀਆਂ ਕੀਮਤਾਂ ਦੇ ਨਾਲ-ਨਾਲ ਜਲਵਾਯੂ ਪਰਿਵਰਤਨ ‘ਤੇ ਚਿੰਤਾ ਜ਼ਾਹਰ ਕੀਤੀ। ਉਸਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਦੁਨੀਆ ਸੰਕਟ ਦੀ ਸਥਿਤੀ ਵਿਚ ਹੈ।

Comment here