ਸਿਆਸਤਖਬਰਾਂਦੁਨੀਆ

ਭਾਰਤ-ਪਾਕਿ ਰਿਸ਼ਤੇ ਨੂੰ ਲੈ ਕੇ ਇਮਰਾਨ ਚਿੰਤਤ

ਇਸਲਾਮਾਬਾਦ-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕਿਹਾ ਕਿ ਅਸੀਂ ਕਈ ਵਾਰ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਸਾਡੀਆਂ ਕੋਸ਼ਿਸ਼ਾਂ ਨੂੰ ਕਮਜ਼ੋਰੀ ਸਮਝਦੇ ਹਨ। ਖਾਨ ਨੇ ਕਿਹਾ ਕਿ ਅਸੀਂ ਦੁਆ ਕਰਦੇ ਹਾਂ ਕਿ ਭਾਰਤ ’ਚ ਅਜਿਹੀ ਸਰਕਾਰ ਆਵੇ ਜੋ ਪਾਕਿਸਤਾਨ ਨਾਲ ਗੰਭੀਰਤਾ ਨਾਲ ਗੱਲ ਕਰ ਸਕੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਇਸਲਾਮਾਬਾਦ ਕਨਕਲੇਵ 2021 ਵਿਚ ਕਿਹਾ ਕਿ ਇਕ ਮੁੱਦੇ ਨੇ ਪੂਰੇ ਦੱਖਣੀ ਏਸ਼ੀਆ ਨੂੰ ਗ਼ੁਲਾਮ ਬਣਾ ਦਿੱਤਾ ਹੈ। ਇਹ ਮੁੱਦਾ ਕਸ਼ਮੀਰ ਦਾ ਹੈ। ਮੈਂ ਕਈ ਵਾਰ ਨਰਿੰਦਰ ਮੋਦੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ। ਬਾਅਦ ਵਿਚ ਮੈਨੂੰ ਅਹਿਸਾਸ ਹੋਇਆ ਕਿ ਉਹ ਇਨ੍ਹਾਂ ਯਤਨਾਂ ਨੂੰ ਸਾਡੀ ਕਮਜ਼ੋਰੀ ਸਮਝ ਰਹੇ ਹਨ। ਉਨ੍ਹਾਂ ਦਾ ਪ੍ਰਤੀਕਰਮ ਇਕ ਵੱਖਰੇ ਰੂਪ ਵਿਚ ਆ ਰਿਹਾ ਸੀ।
ਖਾਨ ਨੇ ਕਿਹਾ ਕਿ ਭਾਰਤ ਨੂੰ ਲੱਗਦਾ ਹੈ ਕਿ ਪਾਕਿਸਤਾਨ ਇਸ ਸਮੇਂ ਬਹੁਤ ਕਮਜ਼ੋਰ ਹੈ। ਅਸੀਂ ਕਿਸੇ ਸਾਧਾਰਨ ਹਿੰਦੁਸਤਾਨ ਦੀ ਸਰਕਾਰ ਨਾਲ ਗੱਲਬਾਤ ਨਹੀਂ ਕਰ ਰਹੇ ਪਰ ਇਹ ਇਕ ਖਾਸ ਵਿਚਾਰਧਾਰਾ ਵਾਲੀ ਸਰਕਾਰ ਹੈ। ਇਸ ਨਾਲ ਗੱਲਬਾਤ ਬਹੁਤ ਮੁਸ਼ਕਲ ਹੋ ਜਾਂਦੀ ਹੈ। ਇਹ ਭਾਰਤ ਲਈ ਵੀ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਮਸਲਾ ਵੀ ਬੰਬਾਂ ਅਤੇ ਬੰਦੂਕਾਂ ਨਾਲ ਨਹੀਂ ਸਗੋਂ ਗੱਲਬਾਤ ਰਾਹੀਂ ਹੱਲ ਕੀਤਾ ਜਾਵੇਗਾ। ਦੋਵਾਂ ਦੇਸ਼ਾਂ ਵਿਚਾਲੇ ਵਪਾਰ ਵੀ ਬਹੁਤ ਘੱਟ ਹੈ।

Comment here