ਇਸਲਾਮਾਬਾਦ-ਪਾਕਿਸਤਾਨ ਦੇ ਰੇਲਵੇ ਅਤੇ ਹਵਾਬਾਜ਼ੀ ਮੰਤਰੀ ਖਵਾਜਾ ਸਾਦ ਰਫੀਕ ਨੇ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਵਿਚਾਲੇ ਹਵਾਈ ਅਤੇ ਰੇਲ ਸੰਪਰਕ ਬਹਾਲ ਕਰਨ ਲਈ ਕਿਸੇ ਵੀ ਪ੍ਰਸਤਾਵ ‘ਤੇ ਵਿਚਾਰ ਨਹੀਂ ਕੀਤਾ ਜਾ ਰਿਹਾ ਹੈ। ਭਾਰਤ ਵੱਲੋਂ 2019 ਵਿੱਚ ਜੰਮੂ-ਕਸ਼ਮੀਰ ਨੂੰ ਦਿੱਤਾ ਗਿਆ ਵਿਸ਼ੇਸ਼ ਦਰਜਾ ਹਟਾਉਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਹਵਾਈ ਅਤੇ ਸੜਕ ਸੰਪਰਕ ਠੱਪ ਹੋ ਗਿਆ ਹੈ। ਇਸ ਕਾਰਨ ਸਮਝੌਤਾ ਐਕਸਪ੍ਰੈਸ ਅਤੇ ਲਾਹੌਰ-ਦਿੱਲੀ ਬੱਸ ਸੇਵਾਵਾਂ ਵੀ ਮੁਅੱਤਲ ਹਨ।
ਇੱਕ ਮੀਡੀਆ ਗੱਲਬਾਤ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ, ਮੰਤਰੀ ਨੇ ਕਿਹਾ, “ਮੌਜੂਦਾ ਸਮੇਂ ਵਿੱਚ, ਪਾਕਿਸਤਾਨ ਅਤੇ ਭਾਰਤ ਵਿਚਕਾਰ ਰੇਲ ਅਤੇ ਹਵਾਈ ਸੰਪਰਕ ਬਹਾਲ ਕਰਨ ਲਈ ਕੋਈ ਪ੍ਰਸਤਾਵ ਵਿਚਾਰ ਅਧੀਨ ਨਹੀਂ ਹੈ।” ਸਾਲ 2017 ਵਿੱਚ, ਪੀਆਈਏ ਦੀ ਕਰਾਚੀ ਤੋਂ ਮੁੰਬਈ ਦੀ ਹਫਤਾਵਾਰੀ ਉਡਾਣ ਵਪਾਰਕ ਕਾਰਨਾਂ ਕਰਕੇ ਮੁਅੱਤਲ ਕਰ ਦਿੱਤੀ ਗਈ ਸੀ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਰਫੀਕ ਨੇ ਕਿਹਾ ਸੀ ਕਿ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ (ਪੀਆਈਏ) ਨੂੰ ਕਿਸੇ ਨੂੰ ਵੀ ਨਹੀਂ ਵੇਚਿਆ ਜਾ ਰਿਹਾ ਹੈ ਅਤੇ ਨਾ ਹੀ ਇਸ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਥੇ ਅੱਲਾਮਾ ਇਕਬਾਲ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਕਿਹਾ ਕਿ ਨਿਊਯਾਰਕ ਵਿਚ ਰੂਜ਼ਵੈਲਟ ਹੋਟਲ ਵੀ ਨਹੀਂ ਵੇਚਿਆ ਜਾ ਰਿਹਾ ਹੈ। ਸਾਦ ਰਫੀਕ ਨੇ ਕਿਹਾ ਕਿ ਇਸਲਾਮਾਬਾਦ ਅਤੇ ਕਰਾਚੀ ਹਵਾਈ ਅੱਡੇ ਅੰਤਰਰਾਸ਼ਟਰੀ ਮਾਡਲ ਦੀ ਤਰ੍ਹਾਂ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਹਵਾਈ ਅੱਡਿਆਂ ਨੂੰ ਇਸੇ ਤਰਜ਼ ‘ਤੇ ਅਪਗ੍ਰੇਡ ਕੀਤਾ ਗਿਆ ਹੈ।
Comment here