ਅਪਰਾਧਸਿਆਸਤਖਬਰਾਂਦੁਨੀਆ

ਭਾਰਤ-ਪਾਕਿ ਸਰਹੱਦ ‘ਤੇ ਫੇਰ ਆਇਆ ਡਰੋਨ?

ਅਜਨਾਲਾ – ਭਾਰਤ ਪਾਕਿਸਤਾਨ ਸਰਹੱਦ ਤੇ ਅਕਸਰ ਗੈਰ ਕਨੂੰਨੀ ਗਤੀਵਿਧੀਆਂ ਵਾਪਰਦੀਆਂ ਰਹਿੰਦੀਆਂ ਹਨ। ਪਿਛਲੇਰੀ ਰਾਤ ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ. ਓ. ਪੀ. ਘੋਗਾ ਵਿਖੇ ਬੀ ਐੱਸ. ਐੱਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਆਏ ਡਰੋਨ ਦੀ ਹਲਚਲ ਮਹਿਸੂਸ ਹੋਈ। ਜਾਣਕਾਰੀ ਮੁਤਾਬਕ ਬੀਤੀ ਰਾਤ 12 ਵਜੇ ਤੋਂ 12.40 ਦੇ ਵਿਚਕਾਰ ਹਿੰਦ ਪਾਕਿ ਬਾਰਡਰ ਤੇ ਬੀ. ਐੱਸ. ਐੱਫ. ਦੇ ਜਵਾਨਾਂ ਨੂੰ ਦੋ ਵਾਰ ਡਰੋਨ ਦੀ ਹਲਚਲ ਸੁਣਾਈ ਦਿੱਤੀ। ਬੀ. ਐੱਸ. ਐੱਫ. ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਡਰੋਨ ਵੱਲ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਡਰੋਨ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਇਸ ਤੋਂ ਬਾਅਦ ਸਵੇਰ ਸਮੇ ਬੀ. ਐੱਸ. ਐੱਫ. ਦੇ ਜਵਾਨਾਂ, ਪੁਲਸ ਅਧਿਕਾਰੀਆਂ ਵੱਲੋਂ ਇਲਾਕੇ ਦੀ ਬਰੀਕੀ ਨਾਲ ਸਰਚ ਕੀਤੀ ਗਈ ਪਰ ਕੋਈ ਇਤਰਾਜ਼ਯੋਗ ਵਸਤੂ ਨਹੀਂ ਮਿਲੀ। ਅਸਲ ਵਿੱਚ ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਵਿਚ ਬੈਠੇ ਸਮੱਗਲਰਾਂ ਵੱਲੋਂ ਆਏ ਦਿਨ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਡਰੋਨ ਦੇ ਰਾਹੀਂ ਭਾਰਤ ਵਾਲੇ ਪਾਸੇ ਹੈਰੋਇਨ ਅਤੇ ਹੋਰ ਹਥਿਆਰ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ, ਜਿਸ ਕਰਕੇ ਇਥੇ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ।

Comment here