ਅਪਰਾਧਸਿਆਸਤਖਬਰਾਂਦੁਨੀਆ

ਭਾਰਤ-ਪਾਕਿ ਸਰਹੱਦ ’ਤੇ ਬੀ. ਐਸ. ਐਫ ਨੇ ‘ਡਰੋਨ’ ਫੜਿਆ

ਤਰਨਤਾਰਨ-ਬੀਤੀ ਰਾਤ ਪਾਕਿਸਤਾਨੀ ਡਰੋਨ ਨੇ ਭਾਰਤ-ਪਾਕਿ ਸਰਹੱਦ ਅਧੀਨ ਆਉਂਦੇ ਪਿੰਡ ਵਾਂ ਤਾਰਾ ਸਿੰਘ ਨਜ਼ਦੀਕ ਦਸਤਕ ਦਿੱਤੀ। ਬੀ. ਐੱਸ. ਐੱਫ. ਦੀ 103 ਬਟਾਲੀਅਨ ਵੱਲੋਂ ਹਰਕਤ ਵਿਚ ਆਉਂਦੇ ਹੋਏ ਡਰੋਨ ਨੂੰ ਸੁੱਟਣ ਲਈ ਫਾਇਰਿੰਗ ਕੀਤੀ ਗਈ। ਡਰੋਨ ਨੂੰ ਜ਼ਮੀਨ ’ਤੇ ਡਿੱਗਣ ਉਪਰੰਤ ਬੀ. ਐੱਸ. ਐੱਫ. ਵੱਲੋਂ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਇਸ ਤੋਂ ਬਾਅਦ ਬੀ. ਐੱਸ. ਐੱਫ. ਵੱਲੋਂ ਇਲਾਕੇ ’ਚ ਸਰਚ ਮੁਹਿੰਮ ਜ਼ਿਲ੍ਹਾ ਪੁਲਸ ਦੀ ਮਦਦ ਨਾਲ ਸ਼ੁਰੂ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਜ਼ਿਲ੍ਹੇ ਦੀ ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਮੌਜੂਦ ਪਿੰਡ ਵਾਂ ਤਾਰਾ ਸਿੰਘ ਬੀ. ਓ. ਪੀ. ਖਾਲੜਾ ਨਜ਼ਦੀਕ ਬੀਤੀ ਰਾਤ ਕਰੀਬ 12 ਵਜੇ ਪਿੰਡ ਵਾਸੀਆਂ ਵੱਲੋਂ ਡਰੋਨ ਦੀ ਆਵਾਜ਼ ਸੁਣਨ ਤੋਂ ਬਾਅਦ ਸਹਿਮ ਭਰਿਆ ਮਾਹੌਲ ਬਣ ਗਿਆ। ਇਸ ਦੌਰਾਨ ਸਰਹੱਦ ’ਤੇ ਤਾਇਨਾਤ ਬੀ. ਐੱਸ. ਐੱਫ. ਦੀ 103 ਬਟਾਲੀਅਨ ਵੱਲੋਂ ਕੁੱਝ ਰੌਂਦ ਫਾਇਰ ਵੀ ਕੀਤੇ ਗਏ। ਕੁੱਝ ਸਮਾਂ ਬਾਅਦ ਜਦੋਂ ਡਰੋਨ ਦੀ ਆਵਾਜ਼ ਬੰਦ ਹੋ ਗਈ ਤਾਂ ਬੀ. ਐੱਸ. ਐੱਫ. ਵੱਲੋਂ ਚਲਾਈ ਸਰਚ ਮੁਹਿੰਮ ਦੌਰਾਨ ਜਮੀਨ ’ਤੇ ਡਿੱਗੇ ਡਰੋਨ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ।
ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਬਰਾਮਦ ਕੀਤਾ ਗਿਆ ਡਰੋਨ ਕਿਸੇ ਤਕਨੀਕੀ ਕਾਰਨਾਂ ਕਰਕੇ ਜ਼ਮੀਨ ਉੱਪਰ ਡਿੱਗ ਪਿਆ ਸੀ। ਹਾਲਾਂਕਿ ਇਸ ਬਾਬਤ ਬੀ. ਐੱਸ. ਐੱਫ. ਦਾ ਕੋਈ ਵੀ ਅਧਿਕਾਰੀ ਪੁਸ਼ਟੀ ਕਰਨ ਲਈ ਤਿਆਰ ਨਹੀਂ ਹੈ। ਦੱਸਣਯੋਗ ਹੈ ਕਿ ਸੰਘਣੀ ਧੁੰਦ ਅਤੇ ਕੋਹਰੇ ਨੂੰ ਲੈ ਭਾਰਤ-ਪਾਕਿਸਤਾਨ ਸਰਹੱਦ ਵਿਖੇ ਪਾਕਿਸਤਾਨ ਵੱਲੋਂ ਡਰੋਨ ਦੀ ਆਮਦ ਪਹਿਲਾਂ ਨਾਲੋਂ ਤੇਜ਼ ਹੋਣ ਦੇ ਆਸਾਰ ਬਣ ਗਏ ਹਨ।

Comment here