ਗੁਰਦਾਸਪੁਰ– ਬੀਤੀ ਰਾਤ ਇੱਕ ਵਾਰ ਫੇਰ ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਗੁਰਦਾਸਪੁਰ ਅਧੀਨ ਆਉਂਦੀ ਬੀ.ਐੱਸ.ਐੱਫ ਦੀ 10 ਬਟਾਲੀਅਨ ਦੀ ਬੀ.ਓ.ਪੀ ਸਹਾਰਨਪੁਰ ਦੇ ਜਵਾਨਾਂ ਵੱਲੋਂ ਸਰਹੱਦ ‘ਤੇ ਉੱਡਦਾ ਪਾਕਿਸਤਾਨੀ ਡਰੋਨ ਉੱਡਦਾ ਵੇਖਿਆ ਗਿਆ। ਇਸ ਤੋਂ ਤਰੁੰਤ ਬੀ.ਐੱਸ.ਐੱਫ ਜਵਾਨਾਂ ਵੱਲੋਂ ਪਾਕਿਸਤਾਨੀ ਡਰੋਨ ’ਤੇ ਫਾਇਰ ਕੀਤੇ ਗਏ। ਤਾਂ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਤਿੰਨ ਦੇ ਕਰੀਬ ਫਾਇਰ ਕੀਤੇ ਗਏ ਤਾਂ ਡਰੋਨ ਵਾਪਸ ਪਾਕਿਸਤਾਨੀ ਸਰਹੱਦ ਵੱਲ ਚਲਾ ਗਿਆ। ਇਸ ਤੋਂ ਬਾਅਦ ਇਸ ਖੇਤਰ ਵਿੱਚ ਬੀ.ਐੱਸ.ਐੱਫ ਵੱਲੋਂ ਨਾਕੇਬੰਦੀ ਕਰਕੇ ਸਰਚ ਅਭਿਆਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਬੀ.ਐੱਸ.ਐੱਫ ਦੇ ਅਧਿਕਾਰੀਆਂ ਨੇ ਕਿਹਾ ਕਿ ਬੀ.ਐੱਸ.ਐੱਫ ਦੇ ਜਵਾਨ ਸਰਹੱਦ ‘ਤੇ ਪੂਰੀ ਤਰ੍ਹਾਂ ਚੌਕਸ ਹਨ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਮਨਸੂਬੇ ਫੇਲ੍ਹ ਕਰਨ ਲਈ ਵਚਨਬੱਧ ਹਨ।
ਭਾਰਤ-ਪਾਕਿ ਸਰਹੱਦ ’ਤੇ ਮੁੜ ਦੇਖਿਆ ਗਿਆ ਪਾਕਿ ਡਰੋਨ

Comment here