ਅਪਰਾਧਸਿਆਸਤਖਬਰਾਂ

ਭਾਰਤ-ਪਾਕਿ ਸਰਹੱਦ ਤੋਂ ਹੈਰੋਇਨ ਦੇ 3 ਪੈਕੇਟ ਬਰਾਮਦ

ਫਿਰੋਜ਼ਪੁਰ-ਬੀ. ਐੱਸ. ਐੱਫ. ਦੀ 136 ਬਟਾਲੀਅਨ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਗਈ ਹੈਰੋਇਨ ਦੇ 3 ਪੈਕੇਟ ਫੜਨ ‘ਚ ਸਫ਼ਲਤਾ ਹਾਸਲ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਬੀ. ਓ. ਪੀ. ਮਾਬੋਂਕੇ ਏਰੀਏ ‘ਚ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਨੇ ਜਦੋਂ ਕੰਡਿਆਲੀ ਤਾਰ ਨਾਲ ਲੱਗਦੇ ਖੇਤਾਂ ‘ਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਤਾਂ ਉਨ੍ਹਾਂ ਨੂੰ ਇਕ ਚਿੱਟੇ ਰੰਗ ਦਾ ਪਾਲੀਥੀਨ ਬੈਗ ਮਿਲਿਆ, ਜਿਸ ‘ਚੋਂ ਪੀਲੇ ਰੰਗ ਦੀ ਟੇਪ ਨਾਲ ਲਪੇਟੇ ਹੁਏ 3 ਪੈਕੇਟ ਹੈਰੋਇਨ ਬਰਾਮਦ ਹੋਈ। ਬੀ. ਐੱਸ. ਐੱਫ. ਨੇ ਹੈਰੋਇਨ ਨੂੰ ਆਪਣੇ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Comment here