ਸਿਆਸਤਖਬਰਾਂਚਲੰਤ ਮਾਮਲੇ

ਭਾਰਤ ਸਰਕਾਰ ਨੂੰ ਘੇਰਨ ਲਈ ਸੰਯੁਕਤ ਕਿਸਾਨ ਮੋਰਚੇ ਨੇ ਤਿਆਰੀ ਵਿੱਢੀ

ਨਵੀਂ ਦਿੱਲੀ–ਐੱਮ. ਐੱਸ. ਪੀ., ਅਗਨੀਪਥ ਯੋਜਨਾ ਅਤੇ ਲਖੀਮਪੁਰ ਖੀਰੀ ਹਿੰਸਾ ਨੂੰ ਲੈ ਕੇ ਸਰਕਾਰ ਖਿਲਾਫ ਸੰਯੁਕਤ ਕਿਸਾਨ ਮੋਰਚਾ ਪ੍ਰਦਰਸ਼ਨ ਲਈ 22 ਅਗਸਤ ਨੂੰ ਉਹ ਇਕ ਪੰਚਾਇਤ ਕਰੇਗਾ। ਹੁਣ ਰੱਦ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦੀ ਅਗਵਾਈ ਕਰ ਚੁੱਕੇ ਸੰਯੁਕਤ ਕਿਸਾਨ ਮੋਰਚਾ ਦੀ ਇਥੇ ਇਕ ਬੈਠਕ ਹੋਈ ਅਤੇ ਇਹ ਤੈਅ ਕੀਤਾ ਗਿਆ ਕਿ ਕਿਸਾਨ ਸਮੂਹ ਕਿਸੇ ਸਿਆਸੀ ਸੰਗਠਨ ਨੂੰ ਇਸ ਨਾਲ ਜੁੜਨ ਦੀ ਇਜਾਜ਼ਤ ਨਹੀਂ ਦੇਵੇਗਾ ਅਤੇ ਇਹ ਪੂਰੀ ਤਰ੍ਹਾਂ ਗੈਰ-ਸਿਆਸੀ ਰਹੇਗਾ। ਉਨ੍ਹਾਂ ਕਿਹਾ ਕਿ ਐੱਮ. ਐੱਸ. ਪੀ., ਅਗਨੀਪਥ ਯੋਜਨਾ ਅਤੇ ਲਖੀਮਪੁਰ ਖੀਰੀ ਹਿੰਸਾ ਦੇ ਮੁੱਦਿਆਂ ਨੂੰ ਲੈ ਕੇ 22 ਅਗਸਤ ਨੂੰ ਇਥੇ ਜੰਤਰ-ਮੰਤਰ ’ਤੇ ਪੰਚਾਇਤ ਹੋਵੇਗੀ।
ਸੰਯੁਕਤ ਕਿਸਾਨ ਮੋਰਚਾ ਨੇ ਦਾਅਵਾ ਕੀਤਾ ਕਿ ਕੁਝ ਲੋਕਾਂ ਨੇ ਹੋਰ ਮੋਰਚਾ ਦੇ ਮੈਂਬਰਾਂ ਨੂੰ ਭਰੋਸੇ ਵਿਚ ਲਏ ਬਿਨਾਂ ਐੱਮ. ਐੱਸ. ਪੀ. ਮੁੱਦੇ ’ਤੇ ਕੇਂਦਰ ਨੂੰ ਚਿੱਠੀ ਲਿਖੀ ਹੈ। ਇਕ ਮੋਰਚੇ ਦੇ ਨੇਤਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਸ ਦੇ ਸਾਹਮਣੇ ਆਉਣ ਤੋਂ ਬਾਅਦ ਅਸੀਂ ਉਨ੍ਹਾਂ ਨਾਲ ਕੋਈ ਸੰਬੰਧ ਨਾ ਰੱਖਣ ਦਾ ਫੈਸਲਾ ਕੀਤਾ। ਉਨ੍ਹਾਂ ਅੰਦੋਲਨ ਨੂੰ ਵੇਚ ਦੇਣ ਦਾ ਯਤਨ ਕੀਤਾ।

Comment here