ਸੰਯੁਕਤ ਰਾਸ਼ਟਰ – ਪਾਕਿਸਤਾਨ ਵਲੋਂ ਪਿਛਲੇ ਦਿਨੀ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਵਿੱਚ ਕਸ਼ਮੀਰ ਦਾ ਮੁੱਦਾ ਚੁੱਕਿਆ ਗਿਆ ਸੀ, ਇਸ ਉਤੇ ਭਾਰਤ ਨੇ ਪਲਟਵਾਰ ਕੀਤਾ ਹੈ ।ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਕਿਹਾ ਕਿ ਉਹ ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਅੱਤਵਾਦ ਖ਼ਿਲਾਫ਼ ਜੰਗ ਹੋਰ ਸਖ਼ਤ ਤੇ ਫ਼ੈਸਲਾਕੁੰਨ ਕਾਰਵਾਈ ਕਰਨਾ ਜਾਰੀ ਰੱਖੇਗਾ। ਭਾਰਤੀ ਪ੍ਰਤੀਨਿਧੀ ਨੇ ਇਹ ਵੀ ਕਿਹਾ ਕਿ ਕਿਸੇ ਵੀ ਸਾਰਥਕ ਗੱਲਬਾਤ ਲਈ ਉਚਿਤ ਮਾਹੌਲ ਬਣਾਉਣ ਦੀ ਜ਼ਿੰਮੇਵਾਰੀ ਪਾਕਿਸਤਾਨ ਦੀ ਹੈ, ਜੋ ਸਿਰਫ ਅੱਤਵਾਦ, ਦੁਸ਼ਮਣੀ ਤੇ ਹਿੰਸਾ ਤੋਂ ਮੁਕਤ ਮਾਹੌਲ ’ਚ ਆਯੋਜਿਤ ਕੀਤੀ ਜਾ ਸਕਦੀ ਹੈ। ਸੰਯੁਕਤ ਰਾਸ਼ਟਰ ’ਚ ਭਾਰਤ ਦੇ ਸਥਾਈ ਮਿਸ਼ਨ ਦੀ ਕੌਂਸਲਰ ਕਾਜਲ ਭੱਟ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ (ਯੂ. ਐੱਨ. ਐੱਸ. ਸੀ.) ’ਚ ਕਿਹਾ, ‘ਭਾਰਤ, ਪਾਕਿਸਤਾਨ ਸਮੇਤ ਸਾਰੇ ਗੁਆਂਢੀ ਦੇਸ਼ਾਂ ਨਾਲ ਬਰਾਬਰ ਸਬੰਧ ਚਾਹੁੰਦਾ ਹੈ ਤੇ ਜੇਕਰ ਕੋਈ ਪੈਂਡਿੰਗ ਮੁੱਦਾ ਹੈ ਤਾਂ ਉਸ ਨੂੰ ਸ਼ਿਮਲਾ ਸਮਝੌਤੇ ਤੇ ਲਾਹੌਰ ਐਲਾਨ ਮੁਤਾਬਕ ਦੋ-ਪੱਖੀ ਤੇ ਸ਼ਾਂਤੀਪੂਰਨ ਤਰੀਕੇ ਨਾਲ ਨਜਿੱਠਣ ਲਈ ਵਚਨਬੱਧ ਹੈ।
Comment here