ਸਿਆਸਤਖਬਰਾਂਚਲੰਤ ਮਾਮਲੇਦੁਨੀਆ

ਭਾਰਤ ਸੁਤੰਤਰਤਾ ਸਮਾਰੋਹ ‘ਚ ਮੈਰੀ ਮਿਲਬੇਨ ਕਰੇਗੀ ਸ਼ਿਰਕਤ

ਵਾਸ਼ਿੰਗਟਨ-ਭਾਰਤ ਦੇ 75ਵੇਂ ਸੁਤੰਤਰਤਾ ਦਿਵਸ ਸਮਾਰੋਹ ‘ਚ ਅਮਰੀਕੀ ਗਾਇਕਾ ਮੈਰੀ ਮਿਲਬੇਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਵੇਗੀ। “ਓਮ ਜੈ ਜਗਦੀਸ਼ ਹਰੇ” ਅਤੇ “ਜਨ ਗਣ ਮਨ” ਦੇ ਨਵੇਂ ਅੰਦਾਜ਼ ਵਿਚ ਪੇਸ਼ ਕਰਕੇ ਸਰੋਤਿਆਂ ਨੂੰ ਕੀਲਣ ਵਾਲੀ ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਮਨਾਏ ਜਾ ਰਹੇ ਜਸ਼ਨਾਂ ਵਿੱਚ ਸ਼ਾਮਲ ਹੋਣ ਲਈ ਦਿੱਲੀ ਆਵੇਗੀ। ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨਜ਼ (ਆਈ.ਸੀ.ਸੀ.ਆਰ.) ਦੇ ਸੱਦੇ ‘ਤੇ ਭਾਰਤ ਆਉਣ ਤੋਂ ਪਹਿਲਾਂ, ਮਿਲਬੇਨ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ, ‘1959 ਵਿਚ ਭਾਰਤ ਦੀ ਯਾਤਰਾ ਕਰਨ ਵਾਲੇ ਡਾ. ਮਾਰਟਿਨ ਲੂਥਰ ਕਿੰਗ ਜੂਨੀਅਰ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ ਮੈਨੂੰ ਭਾਰਤ ਦੇ 75ਵੇਂ ਸੁਤੰਤਰਤਾ ਦਿਵਸ ਸਮਾਰੋਹ ਵਿਚ ਇਕ ਸੱਭਿਆਚਾਰਕ ਰਾਜਦੂਤ ਵਜੋਂ ਅਮਰੀਕਾ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਣ ‘ਤੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ।” ਬਿਆਨ ਦੇ ਅਨੁਸਾਰ, ਮਿਲਬੇਨ ਪਹਿਲੀ ਅਮਰੀਕੀ ਕਲਾਕਾਰ ਹੈ, ਜਿਨ੍ਹਾਂ ਨੂੰ ਆਈ.ਸੀ.ਸੀ.ਆਰ. ਨੇ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਹੈ। ਉਹ ਅਮਰੀਕਾ ਦੀ ਨੁਮਾਇੰਦਗੀ ਕਰਨ ਵਾਲੀ ਸਰਕਾਰੀ ਮਹਿਮਾਨ ਹੋਵੇਗੀ। ਮਿਲਬੇਨ ਨੇ ਕਿਹਾ, ‘ਮੈਂ ਇਸ ਖੁਸ਼ਹਾਲ ਵਤਨ ਦਾ ਅਨੁਭਵ ਕਰਨ, ਦੁਨੀਆ ਭਰ ਵਿਚ ਭਾਰਤ ਅਤੇ ਭਾਰਤੀ ਭਾਈਚਾਰੇ ਦੇ ਨਾਲ ਆਪਣੇ ਸਾਰਥਕ ਸਬੰਧਾਂ ਦਾ ਜਸ਼ਨ ਮਨਾਉਣ ਅਤੇ ਭਾਰਤ ਦੀ ਆਜ਼ਾਦੀ ਦੇ ਇਸ ਮਹੱਤਵਪੂਰਨ ਸਮਾਰੋਹ ਦੌਰਾਨ ਅਮਰੀਕਾ ਅਤੇ ਭਾਰਤ ਦਰਮਿਆਨ ਮਹੱਤਵਪੂਰਨ ਲੋਕਤੰਤਰਿਕ ਗੱਠਜੋੜ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਾਪਤ ਕਰਕੇ ਬਹੁਤ ਖੁਸ਼ ਹਾਂ।’ ਉਨ੍ਹਾਂ ਕਿਹਾ, “ਜਦੋਂ ਮੈਂ ਭਾਰਤ ਦੀ ਆਪਣੀ ਪਹਿਲੀ ਯਾਤਰਾ ਦੀ ਤਿਆਰੀ ਕਰ ਰਹੀ ਹਾਂ ਤਾਂ ਮੇਰਾ ਦਿਲ ਦੀਆਂ ਧੜਕਨਾਂ ਡਾਕਟਰ ਕਿੰਗ ਦੇ ਇਨ੍ਹਾਂ ਸ਼ਬਦਾਂ ਨੂੰ ਦੁਹਰਾ ਰਹੀਆਂ ਹਨ ਕਿ ‘ਦੂਜੇ ਦੇਸ਼ਾਂ ਵਿੱਚ ਮੈਂ ਇੱਕ ਸੈਲਾਨੀ ਵਜੋਂ ਜਾ ਸਕਦੀ ਹਾਂ, ਪਰ ਭਾਰਤ ਵਿੱਚ ਮੈਂ ਇੱਕ ਸ਼ਰਧਾਲੂ ਦੇ ਰੂਪ ਵਿੱਚ ਆਉਂਦੀ ਹਾਂ।’

Comment here