ਜੰਮੂ-ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ‘ਚ ਬੁੱਧਵਾਰ-ਵੀਰਵਾਰ ਦੀ ਦਰਮਿਆਨੀ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਭੂਚਾਲ ਨਾਲ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਰਾਜੌਰੀ ‘ਚ ਅੱਜ ਤੜਕੇ 3.49 ਵਜੇ 3.6 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਖਤਰਾ ਵੇਖ ਲੋਕ ਘਰਾਂ ਤੋਂ ਬਾਹਰ ਆ ਗਏ। ਦੱਸ ਦਈਏ ਕਿ ਬੁੱਧਵਾਰ ਦੇਰ ਰਾਤ ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿੱਚ 1.5 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਕੇਂਦਰ (ਐੱਨ.ਸੀ.ਐੱਸ.) ਨੇ ਇਹ ਜਾਣਕਾਰੀ ਦਿੱਤੀ।
ਐਨਸੀਐਸ ਦੀ ਵੈੱਬਸਾਈਟ ਮੁਤਾਬਕ ਭੂਚਾਲ ਰਾਤ 8.57 ਵਜੇ 6 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਜਿਸ ਦਾ ਕੇਂਦਰ ਨੋਇਡਾ ਦੇ ਸੈਕਟਰ-128 ਇਲਾਕੇ ‘ਚ ਸੀ। ਦਰਅਸਲ, ਸਤ੍ਹਾ ‘ਤੇ 1.5 ਤੀਬਰਤਾ ਦਾ ਝਟਕਾ ਘੱਟ ਹੀ ਮਹਿਸੂਸ ਹੁੰਦਾ ਹੈ। ਇਸ ਤੋਂ ਇਲਾਵਾ ਐੱਨਸੀਐੱਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਬੁੱਧਵਾਰ ਸ਼ਾਮ ਕਰੀਬ 6 ਵਜੇ ਉੱਤਰਾਖੰਡ ਦੇ ਪੌੜੀ ਗੜ੍ਹਵਾਲ ਖੇਤਰ ‘ਚ 2.9 ਤੀਬਰਤਾ ਦਾ ਭੂਚਾਲ ਆਇਆ। ਇਸ ਦੇ ਨਾਲ ਹੀ ਮਹਾਰਾਸ਼ਟਰ ਦੇ ਕੋਲਹਾਪੁਰ ‘ਚ ਬੁੱਧਵਾਰ ਸਵੇਰੇ 3.4 ਤੀਬਰਤਾ ਦੇ ਭੂਚਾਲ ਦੇ ਝਟਕੇ ਦਰਜ ਕੀਤੇ ਗਏ।
ਭੂਚਾਲ ਦੇ ਝਟਕਿਆਂ ਤੋਂ ਸਹਿਮੇ ਲੋਕ ਘਰਾਂ ਤੋਂ ਬਾਹਰ ਨਿਕਲੇ

Comment here