ਅਪਰਾਧਸਿਆਸਤਖਬਰਾਂ

ਭੋਆ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼

ਭੋਆ: ਪੰਜਾਬ ਅਤੇ ਪੰਜਾਬੀਆਂ ਖਿਲਾਫ ਲਗਾਤਾਰ ਸਾਜਿਸ਼ਾਂ ਕੀਤੀਆਂ ਗਈਆਂ ਹਨ ਅਤੇ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅਜਿਹੀ ਹੀ ਇੱਕ ਹੋਰ ਘਟਨਾ ਹੁਣ ਪਠਾਨਕੋਟ ਦੇ ਹਲਕਾ ਭੋਆ ‘ਚ ਪਿੰਡ ਕੋਲਿਆਂ ਤੋਂ ਸਾਹਮਣੇ ਆਈ ਹੈ। ਜਿਥੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਕ ਅਣਪਛਾਤਾ ਵਿਅਕਤੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਦਾ ਹੈ। ਜਿਸ ਨੂੰ ਪਿੰਡ ਵਾਸੀਆਂ ਨੇ ਮੌਕੇ ਤੇ ਫੜ੍ਹ ਲਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹਨਾਂ ਨੇ ਇਸ ਵਿਅਕਤੀ ਨੂੰ ਪਹਿਲਾਂ ਵੀ ਫੜ੍ਹਿਆ ਸੀ ਤੇ ਪੁਲਿਸ ਹਵਾਲੇ ਕੀਤਾ ਸੀ ਪਰ ਪੁਲਿਸ ਨੇ ਸ਼ਖਤ ਕਾਰਵਾਈ ਨਾ ਕਰਦਿਆਂ ਹੋਇਆ ਇਸ ਵਿਅਕਤੀ ਨੂੰ ਛੱਡ ਦਿੱਤਾ। ਉਸਤੋਂ ਬਾਅਦ ਫਿਰ ਦੁਬਾਰਾ ਇਹ ਵਿਅਕਤੀ ਲੈਟਰ ਲੈ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਇਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਪਰ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਤੇ ਪਿੰਡ ਵਾਸੀਆਂ ਨੇ ਇਸ ਨੂੰ ਕਾਬੂ ਕਰ ਲਿਆ ਤੇ ਪੁਲਿਸ ਹਵਾਲੇ ਕਰ ਦਿੱਤਾ। ਇਹ ਘਟਨਾ ਰਾਤੀਂ 11ਵਜੇ ਦੀ ਦੱਸੀ ਜਾ ਰਹੀ ਹੈ। ਸੇਵਾਦਾਰ ਅਮਰੀਕ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਕ ਅਣਪਛਾਤਾ ਵਿਅਕਤੀ ਆਇਆ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਇਆ। ਉਸ ਕੋਲ ਲੈਟਰ ਸੀ। ਅਸੀਂ ਉਸ ਨੂੰ ਰੋਕਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਨਹੀਂ ਰੁਕਿਆ। ਜਿਸ ਤੋਂ ਬਾਅਦ ਅਸੀਂ ਪੁਲਿਸ ਨੂੰ ਸੂਚਨਾ ਦੇ ਦਿੱਤੀ। ਪੁਲਿਸ ਉਸ ਨੂੰ ਫੜ੍ਹ ਤੇ ਨਾਲ ਲੈ ਗਈ। ਪਰ ਬਾਅਦ ਵਿਚ ਪੁਲਿਸ ਨੇ ਉਸਨੂੰ ਛੱਡ ਦਿੱਤਾ। ਦੁਬਾਰਾ ਫਿਰ ਉਹ ਵਿਅਕਤੀ ਵਜੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ। ਸੇਵਾਦਾਰਾਂ ਦੇ ਡਾਗਾਂ ਮਾਰੀਆਂ। ਉਹ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਕਸਦ ਨਾਲ ਆਇਆ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

Comment here