ਅਪਰਾਧਸਿਆਸਤਖਬਰਾਂ

ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਣ ਧਰਮਸੋਤ ਖ਼ਿਲਾਫ਼ ਚੱਲੇਗਾ ਮੁਕੱਦਮਾ

ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਸਮਰੱਥ ਅਦਾਲਤ ਵਿਚ ਮੁਕੱਦਮਾ ਚਲਾਉਣ ਲਈ ਸੂਬਾ ਸਰਕਾਰ ਦੇ ਪ੍ਰਸ਼ਾਸਨਿਕ ਵਿਭਾਗ ਤੋਂ ਪ੍ਰਵਾਨਗੀ ਹਾਸਲ ਕਰ ਲਈ ਹੈ। ਸਾਬਕਾ ਮੰਤਰੀ ਨੂੰ ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਵਿਭਾਗ ਵਿਚ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਦੇਣ, ਅਧਿਕਾਰੀਆਂ ਦੇ ਤਬਾਦਲੇ, ਖ਼ਰੀਦਦਾਰੀ ਅਤੇ ਐੱਨਓਸੀ ਜਾਰੀ ਕਰਨ ਨਾਲ ਸਬੰਧਤ ਸੰਗਠਿਤ ਭ੍ਰਿਸ਼ਟਾਚਾਰ ਵਿਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਨੇ 6 ਜੂਨ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਸੀ।

Comment here