ਅਪਰਾਧਸਿਆਸਤਖਬਰਾਂ

ਭੜਕਾਊ ਗੀਤ ਗਾਉਣ ਵਾਲਿਆਂ ‘ਤੇ ਵੀ ਕਾਰਵਾਈ ਕਰੇਗੀ ਪੰਜਾਬ ਸਰਕਾਰ

ਚੰਡੀਗੜ੍ਹ- ਪੰਜਾਬ ਦੀ ਮਾਨ ਸਰਕਾਰ ਨੇ ਗੀਤਾਂ ਰਾਹੀਂ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਵਰਜਿਆ ਹੈ। ਪੰਜਾਬੀ ਗਾਇਕਾਂ ਵੱਲੋਂ ਫੈਲਾਏ ਜਾ ਰਹੇ ਬੰਦੂਕ ਸੱਭਿਆਚਾਰ ਅਤੇ ਗੈਂਗਸਟਰਵਾਦ ਦੇ ਰੁਝਾਨ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪਣੇ ਗੀਤਾਂ ਰਾਹੀਂ ਸਮਾਜ ਵਿੱਚ ਹਿੰਸਾ, ਨਫ਼ਰਤ ਅਤੇ ਦੁਸ਼ਮਣੀ ਨੂੰ ਭੜਕਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗਾਇਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੇ ਗੀਤਾਂ ਰਾਹੀਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਤੂਲ ਦੇਣ ਦੀ ਬਜਾਏ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ‘ਤੇ ਚੱਲਦਿਆਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣ। ਮਾਨ ਨੇ ਇਨ੍ਹਾਂ ਗਾਇਕਾਂ ਨੂੰ ਕਿਹਾ ਕਿ ਉਹ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਉਸਾਰੂ ਭੂਮਿਕਾ ਨਿਭਾਉਣ ਜਿਸ ਬਾਰੇ ਇਸ ਨੂੰ ਵਿਸ਼ਵ ਭਰ ਵਿੱਚ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡਾ ਫਰਜ਼ ਬਣਦਾ ਹੈ ਕਿ ਅਜਿਹੇ ਗਾਇਕਾਂ ਨੂੰ ਆਪਣੇ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜ਼ਾਜਤ ਨਾ ਦਿੱਤੀ ਜਾਵੇ ਜੋ ਅਕਸਰ ਨੌਜਵਾਨਾਂ ਖਾਸ ਕਰਕੇ ਛੇਤੀ ਪ੍ਰਭਾਵਿਤ ਹੋਣ ਵਾਲੇ ਬੱਚਿਆਂ ਨੂੰ ਵਿਗਾੜਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪਹਿਲਾਂ ਤਾਂ ਉਨ੍ਹਾਂ ਨੂੰ ਅਜਿਹੇ ਰੁਝਾਨ ਨੂੰ ਅੱਗੇ ਨਾ ਵਧਾਉਣ ਦੀ ਅਪੀਲ ਕਰਦੇ ਹਾਂ, ਨਹੀਂ ਤਾਂ ਸਰਕਾਰ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਮੁੱਖ ਮੰਤਰੀ ਦੀ ਇਸ ਤਾੜਨਾ ਦੀ ਸਭਿਆਚਾਰ ਪ੍ਰੇਮੀਆਂ ਵੱਲੋਂ ਤਾਰੀਫ ਕੀਤੀ ਜਾ ਰਹੀ ਹੈ।

Comment here